14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਸੰਬੰਧੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 27-09-2025
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਤਰਨ ਤਾਰਨ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪੋਸ਼ਣ ਅਭਿਆਨ ਤਹਿਤ ਮਹੀਨਾ ਸਤੰਬਰ ਨੂੰ ਪੋਸ਼ਣ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ | ਜੋ ਕਿ ਇਸ ਸਾਲ 17 ਸਤੰਬਰ ਤੋਂ 16 ਅਕਤੂਬਰ ਤੱਕ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਜਾ ਰਿਹਾ ਹੈ | ਜਿਲ੍ਹਾ ਪ੍ਰੋਗਰਾਮ ਅਫਸਰ ਰਾਹੁਲ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਇਸ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਪੋਸ਼ਣ ਮਾਂਹ ਦੇ ਥੀਮ ਅਨੁਸਾਰ ਸਿਹਤਮੰਦ ਜੀਵਨਸ਼ੈਲੀ ਅਤੇ ਸਹੀ ਪੋਸ਼ਣ ਬਾਰੇ ਜਾਗਰੂਕਤਾ ਸ਼ੈਸ਼ਨ ਨੂੰ ਤਰਨ ਤਾਰਨ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਜੰਡਪੀਰ ਰਾਮਲੀਲਾ ਕਲੱਬ ਵਲੋਂ ਤੀਸਰੀ ਨਾਈਟ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਹਨ ਬੱਚਿਆਂ ਦੇ ਧਾਰਮਿਕ...
Ad Position 24