14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੇ ਮੈਡੀਕਲ ਸੈੱਲ ਵਲੋਂ ਮੁਫ਼ਤ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 27-09-2025
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਪਿਛਲੇ ਦਿਨੀਂ ਪੰਜਾਬ ਦੇ ਕੁਝ ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ | ਪੰਜਾਬ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਦੀ ਕੋਸ਼ਿਸ਼ ਕੀਤੀ ਗਈ | ਇਸੇ ਲੜੀ ਤਹਿਤ ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੇ ਮੈਡੀਕਲ ਸੈਲ ਵਲੋਂ ਦੂਜੇ ਗੇੜ ਦੀ ਮੁਫ਼ਤ ਮੈਡੀਕਲ ਕੈਂਪ ਰਾਹੀਂ ਸੇਵਾ ਨਿਭਾਈ ਗਈ | ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡਾ. ਸੁਖਬੀਰ ਸਿੰਘ ਕੱਕਾ ਕੰਡਿਆਲਾ ਜ਼ਿਲ੍ਹਾ ਪ੍ਰਧਾਨ ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਨੇ ਕਿਹਾ ਕਿ ਮੈਡੀਕਲ ਟੀਮ ਵਲੋਂ ਪਿੰਡ ਕੋਟ ਬੁੱਢਾ, ਰਾਧਲਕੇ, ਭਾਊਵਾਲ, ਸੀਤੋ ਮਹਿ ਝੁਗੀਆਂ, ਮੁੱਠਿਆਵਾਲੀ ਆਦਿ ਪਿੰਡਾਂ ਵਿਚ ਜਾ ਕੇ ਲੋੜਵੰਦ ਮਰੀਜ਼ਾਂ ਦਾ ਚੈੱਕ ਅੱਪ ਕਰਕੇ ਮੁਢਲੀ ਸਹਾਇਤਾ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਗਈ | ਡਾ. ਬਲਵਿੰਦਰ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਡਾ. ਹਰਮਿੰਦਰ ਸਿੰਘ ਦੋਬੁਰਜੀ ਜ਼ਿਲ੍ਹਾ ਕੈਸ਼ੀਅਰ, ਡਾ. ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਤਰਨ ਤਾਰਨ, ਡਾ. ਅਨੋਖ ਸਿੰਘ, ਡਾ. ਸਤਬੀਰ ਸਿੰਘ ਕੰਗ, ਡਾ. ਕੁਲਤਾਰਨ ਅਰੋੜਾ, ਡਾ. ਨਿਰਵੈਰ ਸੰਘਾ ਆਦਿ ਦੀ ਟੀਮ ਵਲੋਂ ਲੋੜਵੰਦ ਮਰੀਜ਼ਾਂ ਦਾ ਚੈੱਕ ਅੱਪ ਕਰਦੇ ਹੋਏ ਮੁੱਢਲੀ ਸਿਹਤ ਸਹੂਲਤ ਮੁਫ਼ਤ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਖੇਮਕਰਨ 'ਚ ਸ੍ਰੀ ਰਾਮ ਲੀਲਾ ਕਲੱਬ ਵਲੋਂ ਮੰਦਰ ਦੇਵੀ ਦੁਵਾਰਾ ਵਿਖੇ ਰਾਮ ਲੀਲ੍ਹਾ ਦਾ ਮੰਚਨ ਆਰੰਭ <br/> ਅਗਲੀ ਖ਼ਬਰ ਨਵੇਂ ਆਏ ਥਾਣਾ ਮੁਖੀ ਝਬਾਲ ਅਤੇ ਤਹਿਸੀਲਦਾਰ ਨੂੰ ਸਰਪੰਚ ਸਲਵਿੰਦਰ ਸਿੰਘ ਪੱਧਰੀ ਨੇ ਕੀਤਾ ਸਨਮਾਨਿਤ <br/>
Ad Position 24