14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਅਥਲੈਟਿਕਸ, ਡਿਸਕਿਸ ਅਤੇ ਹੋਰਨਾਂ ਖੇਡਾਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 27-09-2025
ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਜੁਗਰਾਜ ਸਿੰਘ, ਲਖਵਿੰਦਰ ਸਿੰਘ, ਮਨਿੰਦਰ ਸਿੰਘ ਦੀ ਰਹਿਨੁਮਾਈ ਹੇਠ 69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਵਨਦੀਪ ਕੌਰ ਨੇ ਅਥਲੈਟਿਕਸ ਮੀਟ 2025-26 ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਅੰਡਰ-14 ਵਿਚ ਅਨਮੋਲਦੀਪ ਕੌਰ ਨੇ ਡਿਸਕਿਸ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਅੰਡਰ-19 ਵਿਚ ਜੈਵਲਿਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਅੰਡਰ-19 ਵਿਚ ਅਰਸ਼ਦੀਪ ਕੌਰ ਨੇ ਲੰਮੀ ਛਾਲ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਮਹਿਕਦੀਪ ਕੌਰ ਨੇ ਅੰਡਰ-19 ਵਿਚ ਲੰਮੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਅਮਨਦੀਪ ਕੌਰ ਨੇ 800 ਮੀਟਰ ਰੇਸ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਅਨਮੋਲਦੀਪ ਕੌਰ ਨੇ ਅੰਡਰ-19 ਵਿਚ ਸ਼ਾਟਪੁੱਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਬਾਸਕਿਟਬਾਲ ਅੰਡਰ-19 ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਤੋਂ ਇਲਾਵਾ ਕਬੱਡੀ ਅੰਡਰ-19 ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਬੈਡਮਿੰਟਨ ਅੰਡਰ-19 ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਪਹਿਲਾਂ ਅੰਡਰ-14 ਵਿਚ ਖੋ-ਖੋ ਵਿਚ ਪਹਿਲਾਂ ਸਥਾਨ, ਰੱਸਾ ਕੱਸੀ ਅੰਡਰ-14 ਵਿਚ ਦੂਸਰਾ ਸਥਾਨ, ਅੰਡਰ-19 ਵਿਚ ਬੈਡਮਿੰਟਨ ਦੀਆਂ ਵਿਦਿਆਰਥਣਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਨੇ ਜ਼ਿਲ੍ਹਾ ਪੱਧਰੀ ਅਤੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਬੱਚਿਆਂ ਦੇ ਮਾਪਿਆਂ ਦੀ ਹਾਜ਼ਰੀ ਵਿਚ ਵੀ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਸਮਾਗਮ ਦੌਰਾਨ ਸਕੂਲ ਪਿ੍ੰਸੀਪਲ ਤੋਂ ਇਲਾਵਾ ਖੇਡਾਂ ਦੇ ਕੋਚ ਰਣਜੀਤ ਕੌਰ, ਮੈਡਮ ਸ਼ਰਨਜੀਤ ਕੌਰ, ਕੁਲਦੀਪ ਸਿੰਘ, ਪੂਨਮ ਕੌਰ, ਨੀਲਮ ਕੌਰ, ਬੇਅੰਤ ਕੌਰ, ਕੁਲਜਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਰਮਨਦੀਪ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਕੁਲਬੀਰ ਕੌਰ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ-ਸੰਧੂ <br/> ਅਗਲੀ ਖ਼ਬਰ ਖੇਮਕਰਨ 'ਚ ਸ੍ਰੀ ਰਾਮ ਲੀਲਾ ਕਲੱਬ ਵਲੋਂ ਮੰਦਰ ਦੇਵੀ ਦੁਵਾਰਾ ਵਿਖੇ ਰਾਮ ਲੀਲ੍ਹਾ ਦਾ ਮੰਚਨ ਆਰੰਭ <br/>
Ad Position 24