14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ-ਸੰਧੂ <br/>

Ad Position 21
No active advertisement
ਅਜੀਤ ਡੈਸਕ 27-09-2025
ਭਿੱਖੀਵਿੰਡ, 26 ਸਤੰਬਰ (ਬੌਬੀ)-ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਜ਼ਿਲ੍ਹੇ ਅੰਦਰ ਹਰ ਦਿਨ ਕਤਲ ਹੋ ਰਹੇ ਹਨ, ਫਿਰੌਤੀਆਂ ਲਈ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ, ਪਰ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਬੀਤੀ ਕੱਲ੍ਹ ਗੈਂਗਸਟਰਾਂ ਵਲੋਂ ਚੋਪੜਾ ਹਸਪਤਾਲ ਭਿੱਖੀਵਿੰਡ 'ਤੇ ਗੋਲੀਆਂ ਚਲਾਉਣ ਦੀ ਘਟਨਾ ਤੋਂ ਬਾਅਦ ਭਿੱਖੀਵਿੰਡ ਪਹੁੰਚ ਕੇ ਡਾ. ਨਿਤਿਨ ਚੋਪੜਾ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਭਾਜਪਾ ਦੇ ਹਲਕਾ ਖੇਮਕਰਨ ਦੇ ਆਗੂ ਦਲਬੀਰ ਸਿੰਘ ਅਲਗੋਂ ਨੇ ਕਿਹਾ ਕਿ ਜਿਨਾਂ ਲੋਕਾਂ ਨੂੰ ਫਿਰੌਤੀ ਲਈ ਧਮਕੀਆਂ ਆ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ | ਇਸ ਡਾ. ਰਿਤੇਸ਼ ਚੋਪੜਾ ਜ਼ਿਲ੍ਹਾ ਮੀਤ ਪ੍ਰਧਾਨ ਭਾਜਪਾ, ਇੰਦਰਜੀਤ ਸਿੰਘ ਕਲਸੀਆਂ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਿਰਤੋਵਾਲ ਖੁਰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਪੰਜ ਰੋਜ਼ਾ ਟ੍ਰੇਨਿੰਗ ਲਗਾਈ <br/> ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਅਥਲੈਟਿਕਸ, ਡਿਸਕਿਸ ਅਤੇ ਹੋਰਨਾਂ ਖੇਡਾਂ 'ਚ ਮਾਰੀਆਂ ਮੱਲਾਂ <...
Ad Position 24