14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿੰਡ ਕਿਰਤੋਵਾਲ ਖੁਰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਪੰਜ ਰੋਜ਼ਾ ਟ੍ਰੇਨਿੰਗ ਲਗਾਈ <br/>

Ad Position 21
No active advertisement
ਪਿੰਡ ਕਿਰਤੋਵਾਲ ਖੁਰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਲਗਾਏ ਗਏ ਪੰਜ ਰੋਜ਼ਾ ਟ੍ਰੇਨਿੰਗ ਕੈਂਪ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਧਿਕਾਰੀ | ਤਸਵੀਰ:ਕੁੰਦਰਾ <br/> 27-09-2025
ਹਰੀਕੇ ਪੱਤਣ, 26 ਸਤੰਬਰ (ਸੰਜੀਵ ਕੁੰਦਰਾ)- ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਪਿੰਡ ਕਿਰਤੋਵਾਲ ਖੁਰਦ ਵਿਖੇ ਪਰਾਲੀ ਦੀ ਸੰਭਾਲ ਸਬੰਧੀ ਪੰਜ ਰੋਜ਼ਾ ਟ੍ਰੇਨਿੰਗ ਲਗਾਈ ਗਈ | ਇਸ ਟ੍ਰੇਨਿੰਗ ਵਿਚ ਪਿੰਡ ਦੇ 25 ਕਿਸਾਨਾਂ ਨੇ ਭਾਗ ਲਿਆ | ਇਸ ਸਬੰਧੀ ਡਾ.ਪ੍ਰਭਜੀਤ ਸਿੰਘ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਚੱਲ ਰਹੇ ਪ੍ਰਾਜੈਕਟ ਅਧੀਨ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਾਰੇ ਜ਼ਿ੍ਹਲੇ ਵਿਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਡਾ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੀ ਵੱਖ-ਵੱਖ ਤਰੀਕੇ ਵਰਤ ਕੇ ਖੇਤ ਵਿਚ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਕੇ.ਵੀ.ਕੇ ਦੇ ਮਾਹਿਰ ਵਿਗਿਆਨੀ, ਕਿਸਾਨ ਸੇਵਾ ਸਲਾਹਕਾਰ ਕੇਂਦਰ ਤਰਨ ਤਾਰਨ ਅਤੇ ਖੇਤੀਬਾੜੀ ਵਿਭਾਗ ਤਰਨ ਤਾਰਨ ਦੇ ਵਿਗਿਆਨੀਆਂ ਵਲੋਂ ਕਿਸਾਨਾਂ ਨੂੰ ਖੇਤ ਵਿਚ ਪਰਾਲੀ ਸਾੜੇ ਬਗੈਰ ਕਣਕ ਦੀ ਬਿਜਾਈ, ਕਣਕ ਦੀਆਂ ਸੁਧਰੀਆਂ ਕਿਸਮਾਂ, ਨਦੀਨਾਂ ਦੀ ਰੋਕਥਾਮ, ਖਾਦਾਂ ਦਾ ਸੁਚੱਜਾ ਪ੍ਰਬੰਧ, ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਤੇਲ ਬੀਜ਼ ਫਸਲਾਂ ਦੀ ਕਾਸ਼ਤ, ਹਰੇ ਚਾਰੇ ਦੀ ਕਾਸ਼ਤ, ਪਰਾਲੀ ਨੂੰ ਯੂਰੀਏ ਨਾਲ ਸੋਧ ਕੇ ਪਸ਼ੂ ਚਾਰੇ ਲਈ ਵਰਤੋ ਆਦਿ ਵਿਸ਼ਿਆਂ 'ਤੇ ਜਾਣਕਾਰੀ ਦਿੱਤੀ ਗਈ | ਕਿਸਾਨ ਸੇਵਾ ਸਲਾਹਕਾਰ ਕੇਂਦਰ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਕਿਸਾਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਸਲਾਂ ਅਤੇ ਸਬਜੀਆਂ ਦੇ ਸੁਧਰੇ ਬੀਜ਼ ਵਰਤਣ ਲਈ ਬੇਨਤੀ ਕੀਤੀ | ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਸੰਦਾਂ ਦੀ ਖਰੀਦ 'ਤੇ ਚੱਲ ਰਹੀ ਸਬਸਿਡੀ ਸਹੁਲਤ ਸਬੰਧੀ ਜਾਗਰੂਕ ਕੀਤਾ | ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਨਾਲ ਸੰਬੰਧਤ ਸਾਹਿਤ ਵੀ ਵੰਡਿਆਂ ਗਿਆ | ਇਸ ਸਬੰਧੀ ਪਿੰਡ ਦੇ ਸਰਪੰਚ ਤਰਸੇਮ ਸਿੰਘ ਸੋਨੂੰ, ਸੁਖਰਾਜ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਕਿ੍ਸ਼ੀ ਵਿਗਿਆਨ ਕੇਂਦਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਛਾਪੜੀ ਸਾਹਿਬ ਵਿਖੇ ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਦੀ ਮੀਟਿੰਗ <br/> ਅਗਲੀ ਖ਼ਬਰ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ-ਸੰਧੂ <br/>
Ad Position 24