14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿੱਧੀ ਆਪ ਕੇ ਨਿਕਟ 2.0 ਪ੍ਰੋਗਰਾਮ 29 ਨੂੰ ਕਰਵਾਏ ਜਾਣਗੇ : ਖੇਤਰੀ ਭਵਿੱਖ ਨਿੱਧੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 27-09-2025
ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਨਿੱਧੀ ਆਪ ਕੇ ਨਿਕਟ 2.0 ਪ੍ਰੋਗਰਾਮ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੁਆਰਾ ਸ਼ੁਰੂ ਕੀਤੀ ਗਈ ਇਕ ਨਵੀਂ ਪਹਿਲ ਹੈ | ਇਹ ਪ੍ਰੋਗਰਾਮ 29 ਸਤੰਬਰ 2025 ਨੂੰ ਮੈਸਰਜ਼ ਦਿੱਲੀ ਪਬਲਿਕ ਸਕੂਲ ਜੀ. ਟੀ. ਰੋਡ ਮਾਨਾਂਵਾਲਾ ਅੰਮਿ੍ਤਸਰ, ਮੈਸਰਜ਼ ਕੈਂਬਿ੍ਜ਼ ਇੰਟਰਨੈਸ਼ਨਲ ਸਕੂਲ ਪੱਟੀ ਜ਼ਿਲ੍ਹਾ ਤਰਨ ਤਾਰਨ, ਮੈਸਰਜ਼ ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਅਕੈਡਮੀ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਅਤੇ ਮੈਸਰਜ਼ ਹੋਟਲ ਜ਼ੋਨ ਪਾਰਕ ਡਲਹੋਜੀ ਬਾਈਪਾਸ ਸਿਆਲੀ ਰੋਡ ਪਠਾਨਕੋਟ ਵਿਖੇ ਕਰਵਾਏ ਜਾਣਗੇ | ਇਸ ਮੌਕੇ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿੱਧੀ ਕਮਿਸ਼ਨਰ (ਈ. ਪੀ. ਐੱਫ. ਓ.) ਅੰਮਿ੍ਤਸਰ ਨੇ ਦੱਸਿਆ ਕਿ ਨਿੱਧੀ ਆਪ ਕੇ ਨਿਕਟ 2.0 ਭਾਗੀਦਾਰੀ ਪਹੁੰਚ ਰਾਹੀਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਇਕ ਯਤਨ ਹੈ | ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਹਿੱਸੇਦਾਰਾਂ (ਰੁਜ਼ਗਾਰਦਾਤਾਵਾਂ), ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਕ ਸਾਂਝੇ ਪਲੇਟਫਾਰਮ 'ਤੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਉਹ ਸ਼ਿਕਾਇਤਾਂ ਦਾ ਨਿਪਟਾਰਾ ਆਸਾਨੀ ਨਾਲ ਕਰ ਸਕਣਗੇ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਰੋਜ਼ਗਾਰ ਨਾਲ ਸੰਬੰਧਿਤ ਪ੍ਰੋਤਸਾਹਨ ਸਕੀਮਾਂ ਬਾਰੇ ਵੀ ਮਾਲਕਾਂ ਅਤੇ ਕਰਮਚਾਰੀਆਂ ਨਾਲ ਚਰਚਾ ਕੀਤੀ ਜਾਵੇਗੀ, ਜਿਨ੍ਹਾਂ ਦਾ ਬਜਟ 2024 ਵਿਚ ਪ੍ਰਧਾਨ ਮੰਤਰੀ ਪੈਕੇਜ ਦੇ ਤਹਿਤ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪੋ੍ਰਗਰਾਮ 'ਚ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਪੀ. ਪੀ. ਓ. ਸੌਂਪੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੀਤੇ ਗਏ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਛਾਪੜੀ ਸਾਹਿਬ ਵਿਖੇ ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਦੀ ਮੀਟਿੰਗ <br/>
Ad Position 24