14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੀਤੇ ਗਏ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 27-09-2025
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਬਾਰਦਾਨਾ ਆਦਿ ਦੇ ਪੁਖਤਾ ਇੰਤਜ਼ਾਮ ਹਨ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਜਗ੍ਹਾ ਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿਚ ਫ਼ਸਲ ਦੀ ਨਾਲੋ-ਨਾਲੋ ਖਰੀਦ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਜ਼ਿਆਦਾ ਦੇਰ ਮੰਡੀਆਂ ਵਿਚ ਨਾ ਬੈਠਣਾ ਪਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਖਰੀਦੀ ਗਈ ਫਸਲ ਦੀ 24 ਘੰਟੇ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿਚ 9,30,186 ਮੀਟਰਕ ਟਨ ਝੋਨੇ ਦੀ ਖ਼ਰੀਦ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਲਗਭਗ 9,30,186 ਮੀਟਰਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਅਨੁਮਾਨ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 60 ਪੱਕੀਆਂ ਮੰਡੀਆਂ ਹਨ ਅਤੇ ਇਸ ਤੋਂ ਇਲਾਵਾ ਲੋੜ ਪੈਣ 'ਤੇ ਸਬ ਮੰਡੀ ਯਾਰਡ ਵੀ ਬਣਾਏ ਜਾਣਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਕਿਸਾਨ ਅਨਾਜ ਮੰਡੀਆਂ ਵਿਚ ਕੇਵਲ ਸੁੱਕੀ ਜਿਣਸ ਹੀ ਲਿਆਉਣ, ਤਾਂ ਜੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਨਿਰਧਾਰਤ ਸਮੇਂ ਸੀਮਾ ਦੇ ਅੰਦਰ-ਅੰਦਰ ਝੋਨੇ ਦੀ ਸਰਕਾਰੀ ਖਰੀਦ ਕਰਵਾ ਕੇ ਅਦਾਇਗੀ ਸੰਬੰਧੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਵਿਚ ਨਮੀ 17 ਫ਼ੀਸਦੀ ਤੋਂ ਵਧੇਰੇ ਹੋਣ ਦੀ ਸੂਰਤ ਵਿਚ ਖ਼ਰੀਦ ਏਜੰਸੀਆਂ ਖਰੀਦ ਕਰਨ ਵਿਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿੱਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ | ਸ੍ਰੀ ਰਾਹੁਲ ਨੇ ਸਮੂਹ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸੰਬੰਧੀ ਹਰ ਕਿਸਾਨ ਨੂੰ ਸੁਚੇਤ ਕਰਨ ਵਿਚ ਆਪਣਾ ਯੋਗਦਾਨ ਪਾਉਣ, ਤਾਂ ਜੋ ਆਉਂਦੇ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਸੰਬੰਧੀ ਹਰ ਪ੍ਰਕਿਰਿਆ ਨੂੰ ਤੇਜ਼ੀ ਦੇ ਆਧਾਰ 'ਤੇ ਨੇਪਰੇ ਚੜ੍ਹਾਇਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਉਣੀ ਦੇ ਸ਼ੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਰਾਤ 10 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ਅਤੇ ਰਾਤ ਸਮੇਂ ਕੰਬਾਇਨਾਂ/ਹਾਰਵੈਸਟਰ ਦੇ ਅੱਗੇ ਬਲੇਡ ਲਗਾ ਕੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਲਿੰਕ ਸੜਕਾਂ 'ਤੇ ਚੱਲਣ 'ਤੇ ਵੀ ਮੁਕੰਮਲ ਤੌਰ 'ਤੇ ਰੋਕ ਲਗਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਦੁਸਹਿਰਾ ਕਮੇਟੀ ਪੱਟੀ ਨੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੂੰ ਦਿੱਤਾ ਸੱਦਾ ਪੱਤਰ <br/> ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿੱਧੀ ਆਪ ਕੇ ਨਿਕਟ 2.0 ਪ੍ਰੋਗਰਾਮ 29 ਨੂੰ ਕਰਵਾਏ ਜਾਣਗੇ : ਖੇਤਰੀ ਭਵਿੱਖ ਨਿੱਧੀ...
Ad Position 24