14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਪੋਸ਼ਣ ਮਾਹ ਤਹਿਤ ਸਥਾਨਕ ਉਤਪਾਦਾਂ, ਖਿਡੌਣਿਆਂ ਆਦਿ ਦੀ ਵਰਤੋਂ ਪ੍ਰਤੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 27-09-2025
ਤਰਨ ਤਾਰਨ, 26 ਸਤੰਬਰ (ਇਕਬਾਲ ਸਿੰਘ ਸੋਢੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਤਰਨ ਤਾਰਨ ਪੋਸ਼ਣ ਅਭਿਆਨ ਤਹਿਤ ਮਹੀਨਾ ਸਤੰਬਰ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜੋ ਕਿ ਇਸ ਸਾਲ 17 ਸਤੰਬਰ ਤੋਂ 16 ਅਕਤੂਬਰ 2025 ਤੱਕ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਜਾ ਰਿਹਾ ਹੈ | ਜਿਲ੍ਹਾ ਪ੍ਰੋਗਰਾਮ ਅਫਸਰ ਰਾਹੁਲ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿਸ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਹਰ ਰੋਜ਼ ਜਾਗਰੂਕਤਾ ਫੈਲਾਈ ਜਾਂਦੀ ਹੈ | ਇਸ ਸਾਲ ਵੀ ਪੋਸ਼ਣ ਮਾਹ ਵਿਚ ਵੱਖ-ਵੱਖ ਥੀਮ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਉਦੇਸ਼ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਵਿਚ ਪੋਸ਼ਣ ਪ੍ਰਤੀ ਜਾਗਰੂਕਤਾ, ਬੱਚਿਆਂ ਦੀ ਸਿਹਤ ਜਾਂਚ ਅਤੇ ਵਾਧਾ, ਸਥਾਨਕ ਖਾਧ ਪਦਾਰਥਾਂ ਨਾਲ ਪੋਸ਼ਟਿਕ ਭੋਜਨ ਬਣਾਉਣ ਦੇ ਪ੍ਰਦਰਸ਼ਨ ਅਤੇ ਸਾਫ਼-ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਪੱਕੇ ਕਰਨ ਦੇ ਨਾਂਅ 'ਤੇ 1007 ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਕਟੌਤੀ ਕਰਨ ਦੀ ਤਿਆਰੀ-ਡੀ.ਟੀ.ਐੱਫ਼ <br/> ਅਗਲੀ ਖ਼ਬਰ ਦੁਸਹਿਰਾ ਕਮੇਟੀ ਪੱਟੀ ਨੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੂੰ ਦਿੱਤਾ ਸੱਦਾ ਪੱਤਰ <br/>
Ad Position 24