ਭਿਖੀਵਿੰਡ, 27 ਸਤੰਬਰ (ਬੌਬੀ)-ਵਿਧਾਨ ਸਭਾ ਸੈਸ਼ਨ ਦੌਰਾਨ ਸਾਥੀ ਵਿਧਾਇਕਾਂ ਸਮੇਤ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਇਸ ਸਬੰਧੀ ਗੱਲ ਕਰਦਿਆਂ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਜੋ ਹੜ੍ਹ ਦੀ ਮਾਰ ਹੇਠ ਆਇਆ ਹੈ, ਉਸ ਸਬੰਧੀ ਸਹੀ ਜਾਣਕਾਰੀ ਮੁੱਖ ਮੰਤਰੀ ਨੂੰ ਦਿੱਤੀ ਗਈ | ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਬਣਦੀ ਪੂਰੀ ਸਹਾਇਤਾ ਦੇਣ ਦਾ ਵਿਸ਼ਵਾਸ ਦਵਾਇਆ ਗਿਆ |