22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਵਾਸੀਆਂ ਨਾਲ ਵਿਤਕਰਾ ਮਹਿੰਗਾ ਪੈ ਸਕਦਾ- ਔਲਖ

Ad Position 21
No active advertisement
ਅਜੀਤ ਡੈਸਕ 28-09-2025

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)- ਪੰਜਾਬ ਵਿਚ ਹੜ੍ਹ ਕਿਵੇਂ ਆਏ, ਕਿਸ ਦੀ ਗਲਤੀ ਨਾਲ ਆਏ ਇਸ 'ਤੇਂ ਚਰਚਾ ਕਰਨ ਦੀ ਬਜਾਏ ਕੇਂਦਰ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ ਮੋਦੀ ਸਿਆਸਤ ਨਾ ਕਰਨ ਸਗੋਂ ਜਿਹੜਾ ਪੈਕੇਜ ਆਪਣੀ ਪੰਜਾਬ ਫੇਰੀ ਦੌਰਾਨ ਐਲਾਨ ਕਰਕੇ ਗਏ ਹਨ, ਉਸਦਾ ਇਕ-ਇਕ ਪੈਸਾ ਸੂਬੇ ਨੂੰ ਦੇਣ ਨਹੀਂ ਤਾਂ ਉਨ੍ਹਾਂ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਮਹਿੰਗੀ ਪੈ ਸਕਦੀ ਹੈ ਅਤੇ ਭਾਜਪਾ ਦਾ ਪੰਜਾਬ ਵਿਚ ਵਜੂਦ ਖਤਮ ਹੋ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਪਰ ਪ੍ਰਧਾਨ ਮੰਤਰੀ ਪੰਜਾਬੀਆਂ ਦਾ ਪਤਾ ਕਰਨ ਲਈ ਪਹਿਲਾਂ ਤਾਂ ਲੇਟ ਆਏ ਪਰ ਜਦ ਆਏ ਵੀ ਤਾਂ 20 ਹਜ਼ਾਰ ਕਰੋੜ ਦੀ ਜਗ੍ਹਾ ਸਿਰਫ 1600 ਕਰੋੜ ਦੇ ਪੈਕੇਜ ਦਾ ਐਲਾਨ ਕਰਕੇ ਗਏ ਪਰ ਅਜੇ ਤੱਕ ਇਹ ਪੈਸਾ ਵੀ ਪੰਜਾਬ ਤੱਕ ਨਹੀਂ ਪੁੱਜਾ ਸਗੋਂ ਹੜ੍ਹਾਂ ਉੱਪਰ ਹੀ ਰਾਜਨੀਤੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪ੍ਰਸ਼ਾਸਨ ਤੇ ਸੰਗਤਾਂ ਦੇ ਸਹਿਯੋਗ ਨਾਲ ਰਾਵੀ ਦੇ ਧੁੱਸੀ ਬੰਨ੍ਹ ਦਾ ਤੀਜਾ ਪਾ... ਅਗਲੀ ਖ਼ਬਰ ਵਿਧਾਇਕ ਧੁੰਨ ਨੇ ਸਾਥੀਆਂ ਸਮੇਤ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ <br/>
Ad Position 24