22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀ ਕਾਬੂ, ਇਕ ਫ਼ਰਾਰ

Ad Position 21
No active advertisement
ਅਜੀਤ ਡੈਸਕ 28-09-2025
ਤਰਨ ਤਾਰਨ, 27 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਅਤੇ ਥਾਣਾ ਗੋਇੰਦਵਾਲ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਪਿਆਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਕੀੜੀਸ਼ਾਹੀ ਵਿਖੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਕ ਨੌਜਵਾਨ ਉਥੋਂ ਭੱਜ ਗਿਆ ਅਤੇ ਦੂਸਰੇ ਨੂੰ ਪੁਲਿਸ ਨੇ ਕਾਬੂ ਕਰ ਲਿਆ | ਜਿਸ ਦੀ ਪਛਾਣ ਰੋਸ਼ਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਿਆਸ ਜ਼ਿਲ੍ਹਆ ਅੰਮਿ੍ਤਸਰ ਵਜੋਂ ਹੋਈ ਹੈ, ਜਦਕਿ ਫ਼ਰਾਰ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਫਾਜਲਪੁਰ ਵੈਰੋਂਵਾਲ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗੋਇੰਦਵਾਲ ਸਾਹਿਬ ਵਿਖੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਹਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਚੰਬਾ ਖੁਰਦ ਅਤੇ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਉਕਤ ਥਾਣਿਆਂ ਦੀ ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ, ਲੋਕ ਮੌਜੂਦਾ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਤੱਤਪਰ-ਕੁਲਦੀਪ ਵਾਤਿਸ <br/>... ਅਗਲੀ ਖ਼ਬਰ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪ੍ਰਸ਼ਾਸਨ ਤੇ ਸੰਗਤਾਂ ਦੇ ਸਹਿਯੋਗ ਨਾਲ ਰਾਵੀ ਦੇ ਧੁੱਸੀ ਬੰਨ੍ਹ ਦਾ ਤੀਜਾ ਪਾ...
Ad Position 24