22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆੜ੍ਹਤੀਆਂ ਦਾ ਸੂਬਾ ਪੱਧਰੀ ਇਜਲਾਸ ਜਗਰਾਉਂ 'ਚ ਅੱਜ

Ad Position 21
No active advertisement
ਅਜੀਤ ਡੈਸਕ 28-09-2025
ਖਾਲੜਾ, 27 ਸਤੰਬਰ (ਜੱਜਪਾਲ ਸਿੰਘ ਜੱਜ)-ਫੈਡਰੇਸ਼ਨ ਆਫ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਦਾਣਾ ਮੰਡੀ ਜਗਰਾਓਾ ਵਿਖੇ 28 ਸਤੰਬਰ ਦਿਨ ਐਤਵਾਰ ਨੂੰ ਹੋਵੇਗਾ | ਉਕਤ ਜਾਣਕਾਰੀ ਆੜ੍ਹਤੀ ਐਸੋਸੀਏਸ਼ਨ ਦੀ ਉੱਘੇ ਆਗੂ ਪਹਿਲਵਾਨ ਗੁਰਸੇਵਕ ਸਿੰਘ ਬੱਬੂ ਮਾੜੀਮੇਘਾ ਨੇ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਤਰਨ ਤਰਨ ਜ਼ਿਲ੍ਹੇ ਦੇ ਸਮੂਹ ਆੜ੍ਹਤੀਆਂ ਨੂੰ ਇਜਲਾਸ ਵਿੱਚ ਵੱਧ ਚੜ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਤਰਨ ਤਰਨ ਜ਼ਿਲ੍ਹੇ ਅਧੀਨ ਆਉਂਦੀਆਂ 60 ਦਾਣਾ ਮੰਡੀਆਂ ਦੇ ਆੜਤੀਏ ਇਸ ਇਜਲਾਸ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ | ਉਹਨਾਂ ਕਿਹਾ ਕਿ ਸਮੇਂ-ਸਮੇਂ ਦੀਆਂ ਹਰੇਕ ਸਰਕਾਰਾਂ ਵਲੋਂ ਹਮੇਸ਼ਾ ਹੀ ਆੜ੍ਹਤੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਦੀ ਆਮਦਨੀ ਵੱਧਦੀ ਹੈ, ਉੱਥੇ ਆੜ੍ਹਤੀਆਂ ਦੀ ਦਾਮੀ ਢਾਈ ਰੁਪਏ ਤੋਂ ਵੀ ਘਟਾਈ ਗਈ ਹੈ ਜੋ ਕਿ ਆੜ੍ਹਤੀਆਂ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਜਗਰਾਉਂ ਇਜਲਾਸ ਵਿਚ ਵਿਚਾਰੀਆਂ ਜਾਣਗੀਆਂ ਅਤੇ ਇਸ ਇਜਲਾਸ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ | ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਵਾੜਾ ਤੇਲੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਥਾਈਰਡ ਰੋਗ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ-ਡਾ. ਰੰਧਾਵਾ <br/> ਅਗਲੀ ਖ਼ਬਰ ਪੰਜਾਬ ਵਿਚ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ, ਲੋਕ ਮੌਜੂਦਾ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਤੱਤਪਰ-ਕੁਲਦੀਪ ਵਾਤਿਸ <br/>...
Ad Position 24