ਮੀਆਂਵਿੰਡ, 27 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਖਡੂਰ ਸਾਹਿਬ ਦੇ ਵਸਨੀਕ ਭਾਈ ਰਾਜਬੀਰ ਸਿੰਘ ਨੇ ਆਪਣੇ ਜਥੇ ਸਮੇਤ ਢਾਈ ਮਹੀਨੇ ਲਈ ਇੰਗਲੈਂਡ ਦੇ ਧਾਰਮਿਕ ਦੌਰੇ 'ਤੇ ਰਵਾਨਾ ਹੋਣ ਸਮੇਂ ਦੱਸਿਆ ਕਿ ਸਾਡਾ ਰਾਗੀ ਜੱਥਾ ਇੰਗਲੈਂਡ ਦੇ ਵੱਖ-ਵੱਖ ਗੁਰੂ ਘਰਾਂ ਵਿਚ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ, ਬੰਦੀ ਛੋੜ ਦਿਵਸ ਅਤੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸੰਬੰਧੀ ਹੋ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿਚ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਬੜੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸ਼ੀਰਵਾਦ ਸਦਕਾ ਵਿਦੇਸ਼ੀ ਧਰਤੀ 'ਤੇ ਆਪਣੇ ਭਾਈਚਾਰੇ ਵਲੋਂ ਗੁਰਮਤਿ ਪ੍ਰਚਾਰ ਕਰਨ ਲਈ ਬੁਲਾਇਆ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਭਾਈ ਗੁਰਜੀਤ ਸਿੰਘ ਸਹਾਇਕ ਸਾਥੀ ਅਤੇ ਕਸ਼ਮੀਰ ਸਿੰਘ ਤਬਲਾ ਵਾਦਕ ਹਾਜ਼ਰ ਸਨ |