22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹਲਕਾ ਖਡੂਰ ਸਾਹਿਬ ਦੀ ਧੀ ਮਨਰਾਜ ਕੌਰ ਦੇ ਸਭ ਤੋਂ ਛੋਟੀ ਉਮਰ 'ਚ ਵਕੀਲ ਬਣਨ 'ਤੇ ਬ੍ਰਹਮਪੁਰਾ ਵਲੋਂ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 28-09-2025
ਚੋਹਲਾ ਸਹਿਬ, 27 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਹਲਕੇ ਦੇ ਪਿੰਡ ਘੜਕਾ ਵਿਖੇ ਪਹੁੰਚ ਕੇ ਸਤਨਾਮ ਸਿੰਘ ਬੱਲ ਦੀ ਸਪੁੱਤਰੀ ਮਨਰਾਜ ਕੌਰ ਬੱਲ ਨੂੰ ਸਾਰਿਆਂ ਤੋਂ ਛੋਟੀ ਉਮਰ ਵਿੱਚ ਵਕੀਲ ਬਣਨ ਦੀ ਇਤਿਹਾਸਕ ਪ੍ਰਾਪਤੀ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਬ੍ਰਹਮਪੁਰਾ ਆਪਣੇ ਸੀਨੀਅਰ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਪੁੱਜੇ, ਜਿੱਥੇ ਉਨ੍ਹਾਂ ਵਲੋਂ ਮਨਰਾਜ ਕੌਰ ਨੂੰ ਸਿਰੋਪਾਓ ਭੇਟ ਕਰਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੋਣਹਾਰ ਨੌਜਵਾਨਾਂ ਦੀ ਕਦਰ ਕਰਦਾ ਹੈ | ਇਸ ਮੌਕੇ ਪਰਿਵਾਰਕ ਮੈਂਬਰ ਸਤਨਾਮ ਸਿੰਘ ਬੱਲ, ਬਖਸ਼ੀਸ਼ ਸਿੰਘ, ਦਲਬੀਰ ਸਿੰਘ ਬੱਲ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਜਿਨ੍ਹਾਂ ਵਿਚ ਗੁਰਵਿੰਦਰ ਸਿੰਘ, ਜੁਝਾਰ ਸਿੰਘ, ਹਰਦੇਵ ਸਿੰਘ, ਮਾਸਟਰ ਸਰਬਜੀਤ ਸਿੰਘ, ਬੇਅੰਤ ਸਿੰਘ, ਜਸਬੀਰ ਸਿੰਘ, ਲਖਵਿੰਦਰ ਸਿੰਘ ਬੱਲ ਅਤੇ ਗੁਰਦੇਵ ਸਿੰਘ ਬੱਲ ਆਦਿ ਸ਼ਾਮਿਲ ਸਨ, ਨੇ ਵੀ ਬੱਲ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਸਤਨਾਮ ਸਿੰਘ ਚੋਹਲਾ ਸਾਹਿਬ, ਮਨਜਿੰਦਰ ਸਿੰਘ ਲਾਟੀ,.ਗੁਰਦੇਵ ਸਿੰਘ ਸ਼ਬਦੀ ਅਤੇ ਜਗਰੂਪ ਸਿੰਘ ਪੱਖੋਪੁਰਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ- ਹਰਪ੍ਰੀਤ ਸਿੰਘ ਸੰਧੂ <br/> ਅਗਲੀ ਖ਼ਬਰ ਧਾਲੀਵਾਲ ਸਪੋਰਟਸ ਕਲੱਬ ਦੇ ਮੁੱਖ ਸੇਵਾਦਾਰ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਨੂੰ ਗਹਿਰਾ ਸਦਮਾ, ਭਰਾ ਦਾ ਦਿਹਾਂਤ <br/...
Ad Position 24