22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹੜ੍ਹ ਪੀੜਤਾਂ ਦੀ ਸਾਰ ਲੈਣ ਪਹੁੰਚੇ ਬ੍ਰਹਮਪੁਰਾ, ਸਰਕਾਰ ਦੀ ਗ਼ੈਰ-ਮੌਜੂਦਗੀ 'ਚ ਕੋਲੋਂ ਦਿੱਤੀ ਮਾਲੀ ਮਦਦ <br/>

Ad Position 21
No active advertisement
ਰਵਿੰਦਰ ਸਿੰਘ ਬ੍ਰਹਮਪੁਰਾ ਹੜ੍ਹਾਂ ਨਾਲ ਪ੍ਰਭਾਵਿਤ ਪਿੰਡ ਘੜਕਾ ਵਿਖੇ ਪਲਟੂਨ ਪੁਲ ਦੀ ਮੁੜ ਉਸਾਰੀ ਲਈ ਨਿੱਜੀ ਤੌਰ 'ਤੇ 35 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੰਦੇ ਹੋਏ ਅਤੇ ਪਿੰਡ ਵਾਸੀਆਂ ਨਾਲ | ਤਸਵੀਰ:ਬਲਵਿੰਦਰ ਸਿੰਘ <br/> 28-09-2025
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਤੋਂ ਬਾਅਦ ਪੀੜਤ ਲੋਕਾਂ ਦੀ ਸਾਰ ਲੈਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ 'ਆਪ' ਸਰਕਾਰ ਦੀ ਗੈਰ-ਮੌਜੂਦਗੀ ਦਰਮਿਆਨ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਤੇ ਸਾਬਕਾ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਘੜਕਾ ਦਾ ਦੌਰਾ ਕਰਕੇ ਲੋਕਾਂ ਦੇ ਦੁੱਖ-ਦਰਦ ਨੂੰ ਸੁਣਿਆ ਅਤੇ ਮੌਕੇ 'ਤੇ ਹੀ ਮਾਲੀ ਮਦਦ ਦੇ ਕੇ ਇਕ ਜਿੰਮੇਵਾਰ ਆਗੂ ਹੋਣ ਦਾ ਫਰਜ਼ ਨਿਭਾਇਆ | ਜਾਣਕਾਰੀ ਅਨੁਸਾਰ ਪਿੰਡ ਘੜਕਾ ਨੂੰ ਸੁਲਤਾਨਪੁਰ ਲੋਧੀ ਨਾਲ ਜੋੜਨ ਵਾਲਾ ਪਲਟੂਨ ਪੁਲ ਹੜ੍ਹਾਂ ਵਿਚ ਰੁੜ੍ਹ ਜਾਣ ਕਾਰਨ ਇਲਾਕਾ ਨਿਵਾਸੀਆਂ ਦਾ ਸੰਪਰਕ ਟੁੱਟ ਗਿਆ ਸੀ | ਸਰਕਾਰੀ ਮਦਦ ਦੀ ਉਡੀਕ ਕੀਤੇ ਬਿਨਾਂ, ਪਿੰਡ ਦੇ ਲੋਕਾਂ ਨੇ ਆਪਣੇ ਪੱਧਰ 'ਤੇ ਪੁਲ ਨੂੰ ਦੁਬਾਰਾ ਬਣਾਉਣ ਦੀ ਸੇਵਾ ਆਰੰਭ ਦਿੱਤੀ | ਜਦੋਂ ਇਹ ਮਾਮਲਾ ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਧਿਆਨ ਵਿਚ ਆਇਆ, ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਲੋਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬ੍ਰਹਮਪੁਰਾ ਨੇ ਮਸ਼ੀਨਰੀ ਲਈ ਦੋ ਡਰੰਮ ਡੀਜ਼ਲ ਖਰੀਦਣ ਵਾਸਤੇ ਆਪਣੇ ਨਿੱਜੀ ਕੋਲੋਂ 35 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਮੌਕੇ 'ਤੇ ਹੀ ਭੇਟ ਕੀਤੀ | ਬ੍ਰਹਮਪੁਰਾ ਨੇ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਕੇਵਲ, ਆਪਣੇ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜਨ ਦਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ 16 ਪਿੰਡਾਂ ਦੀ ਸਾਢੇ ਸੋਲਾਂ ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ, ਪਰ 'ਆਪ' ਸਰਕਾਰ ਦਾ ਕੋਈ ਨੁਮਾਇੰਦਾ ਲੋਕਾਂ ਦੀ ਸਾਰ ਲੈਣ ਨਹੀਂ ਪਹੁੰਚਿਆ | ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਐਲਾਨ ਦਾ ਹਵਾਲਾ ਦਿੰਦਿਆਂ ਭਰੋਸਾ ਦਿਵਾਇਆ ਕਿ ਸਾਰੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਪਾਰਟੀ ਵਲੋਂ ਉੱਚ-ਕੁਆਲਿਟੀ ਦਾ ਸਰਟੀਫਾਈਡ ਬੀਜ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਨੇ ਪੁਲ ਦੇ ਨਿਰਮਾਣ ਅਤੇ ਖੇਤਾਂ ਵਿੱਚੋਂ ਸਿਲਟ ਕੱਢਣ ਲਈ ਹੋਰ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ ਸਤਨਾਮ ਸਿੰਘ ਬੱਲ, ਬਲਜੀਤ ਸਿੰਘ ਬੱਲ, ਦਲਬੀਰ ਸਿੰਘ ਬੱਲ, ਗੁਰਵਿੰਦਰ ਸਿੰਘ, ਹਰਪ੍ਰੇਮ ਸਿੰਘ, ਮਾਸਟਰ ਸਰਬਜੀਤ ਸਿੰਘ, ਬੇਅੰਤ ਸਿੰਘ, ਜਸਬੀਰ ਸਿੰਘ, ਜੁਝਾਰ ਸਿੰਘ, ਲਖਵਿੰਦਰ ਸਿੰਘ ਬੱਲ ਅਤੇ ਗੁਰਭੇਜ ਸਿੰਘ ਬੱਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ <br/> ਅਗਲੀ ਖ਼ਬਰ ਹਲਕਾ ਖਡੂਰ ਸਾਹਿਬ 'ਚ ਸੰਗਠਨ ਸਿਰਜਣ ਅਭਿਆਨ ਤਹਿਤ ਸਿੱਕੀ ਦੀ ਅਗਵਾਈ ਹੇਠ ਇਕੱਤਰਤਾ ਹੋਈ <br/>
Ad Position 24