ਝਬਾਲ, 27 ਸਤੰਬਰ (ਸੁਖਦੇਵ ਸਿੰਘ)-ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬੱਚਿਆਂ ਦੇ ਦੇਸੀ ਮਹੀਨਿਆਂ ਦੇ ਨਾਮ, ਪੈਂਤੀ ਅੱਖਰੀ, ਕਵਿਤਾ, ਕਵੀਸ਼ਰੀ ਤੇ ਭਾਸ਼ਣ ਕਰਵਾਏ ਗਏ | ਇਸ ਮੌਕੇ ਸੀਨੀਅਰ ਵਿੰਗ ਦੇ ਬੱਚਿਆਂ ਵਲੋਂ ਪੰਜਾਬੀ ਭਾਸ਼ਾ ਨੂੰ ਉਜਾਗਰ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਨਾਲ ਜੁੜਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੀ ਮਾਤ ਭਾਸ਼ਾ ਨੂੰ ਭੁੱਲ ਜਾਂਦੀਆਂ ਹਨ | ਉਨ੍ਹਾਂ ਦੀ ਆਪਣੀ ਪਛਾਣ ਖ਼ਤਮ ਹੋ ਜਾਂਦੀ ਹੈ | ਡਾਇਰੈਕਟਰ ਰੁਪਿੰਦਰ ਕੌਰ ਨੇ ਕਿਹਾ ਅਜੌਕਾ ਸਮੇਂ ਵਿਦੇਸ਼ੀਂ ਭਾਸ਼ਾਵਾਂ ਦੇ ਪ੍ਰਭਾਵ ਕਾਰਨ ਪੰਜਾਬੀ ਦੀ ਵਰਤੋਂ ਘਟਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਸਾਨੂੰ ਆਪਣੀ ਮਿੱਟੀ, ਸੱਭਿਆਚਾਰ ਨਾਲ ਜੋੜਦੀ ਹੈ | ਉਨ੍ਹਾਂ ਘਰਾਂ, ਸਕੂਲਾਂ ਅਤੇ ਸਮਾਜਿਕ ਪੱਧਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਕਿਹਾ | ਇਸ ਮੌਕੇ ਅਧਿਆਪਕਾ ਦਾ ਪੈਂਤੀ ਅੱਖਰੀ ਮੁਕਾਬਲਾ ਵੀ ਕਰਵਾਇਆ ਗਿਆ | ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਚਰਨਜੀਤ ਕੌਰ, ਪ੍ਰਨੀਤ ਕੌਰ, ਨਵਦੀਪ ਕੌਰ, ਰੇਨੂੰ, ਸਟਾਫ ਮੈਂਬਰ ਵਿਦਿਆਰਥੀ ਹਾਜ਼ਰ ਸਨ |