23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਰੰਧਾਵਾ ਨੇ ਹਲਕੇ ਵਿਚ ਚੋਣ ਮੁਹਿੰਮ ਕੀਤੀ ਹੋਰ ਤੇਜ਼ <br/>

Ad Position 21
No active advertisement
ਅਜੀਤ ਡੈਸਕ 28-09-2025
ਝਬਾਲ, 27 ਸਤੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਸਾਬਕਾ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਚੋਣ ਦੌਰੇ ਕੀਤੇ ਗਏ | ਜਿਸ ਤਹਿਤ ਸਰਪੰਚ ਗੁਰਮੀਤ ਸਿੰਘ ਗੰਡੀਵਿੰਡ ਦੇ ਉਦਮ ਸਦਕਾ ਪਿੰਡ ਗੰਡੀਵਿੰਡ ਵਿਖੇ ਅਤੇ ਪੱਧਰੀ ਕਲਾਂ ਵਿਖੇ ਚੇਅਰਮੈਨ ਗੁਰਸੇਵ ਸਿੰਘ ਸੇਖ ਦੀ ਅਗਵਾਈ ਹੇਠ ਬਲਬੀਰ ਸਿੰਘ ਚੌਧਰੀ ਦੇ ਉੱਦਮ ਸਦਕਾ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਸਾਬਕਾ ਕੈਬਨਟ ਮੰਤਰੀ ਗੁਲਜਾਰ ਸਿੰਘ ਰਣੀਕੇ, ਰਾਜਵਿੰਦਰ ਸਿੰਘ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਜੋ ਸੂਬੇ ਦਾ ਵਿਕਾਸ ਕਰਵਾਇਆ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਸਨ | ਉਸ ਨਾਲ ਸੂਬੇ ਵਿਚ ਖੁਸ਼ਹਾਲੀ ਆਈ ਸੀ ਪ੍ਰੰਤੂ ਹੁਣ ਆਮ ਪਾਰਟੀ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਦੀਆਂ ਸਹੂਲਤਾਂ ਬੰਦ ਕਰਨ ਨਾਲ ਪੰਜਾਬ ਵਿਚ ਲੋਕ ਸਹੂਲਤਾਂ ਲੈਣ ਲਈ ਸਰਕਾਰੀ ਦਫਤਰਾਂ ਵਿਚ ਖੱਜਲ ਖਰਾਬ ਹੋ ਰਹੇ ਹਨ | ਉਨ੍ਹਾਂ ਆਖਿਆ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਇਹ ਸਾਰੀਆਂ ਸਹੂਲਤਾਂ ਫਿਰ ਤੋਂ ਦਿੱਤੀਆਂ ਜਾਣਗੀਆਂ | ਇਸ ਮੌਕੇ ਸਾਬਕਾ ਸਰਪੰਚ ਪਰਮਜੀਤ ਸਿੰਘ ਗੱਗੋਬੂਹਾ, ਮਨਜੀਤ ਸਿੰਘ ਬਾਊ ਗੰਡੀਵਿੰਡ, ਸਾਬਕਾ ਚੇਅਰਮੈਨ ਗੁਰਬੀਰ ਸਿੰਘ ਝਬਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਮਾਣਕ, ਸੋਨੂੰ ਦੋਦੇ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ, ਰਾਮ ਸਿੰਘ ਨਾਮਧਾਰੀ, ਸਰਪੰਚ ਗੁਰਮੀਤ ਸਿੰਘ ਗੰਡੀਵਿੰਡ, ਚੌਧਰੀ ਬਲਵੀਰ ਸਿੰਘ, ਸਰਪੰਚ ਸੋਨੂ ਬਰਾੜ ਦੋਦੇ, ਜਸਪਾਲ ਸਿੰਘ, ਅਮਰ ਸਿੰਘ, ਰਣਜੀਤ ਸਿੰਘ ਰਾਣਾ, ਸੰਤੋਖ ਸਿੰਘ, ਸੁਖਦੇਵ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੰਡਪੀਰ ਰਾਮਲੀਲ੍ਹਾ ਕਲੱਬ ਵਲੋਂ ਚੌਥੀ ਨਾਈਟ ਦਾ ਉਦਘਾਟਨ <br/> ਅਗਲੀ ਖ਼ਬਰ ਕਾਂਗਰਸ ਵਲੋਂ ਦੋ ਵਾਰ ਵਿਧਾਇਕ ਦੀ ਚੋਣ ਲੜ ਚੁੱਕੇ ਰਤਨ ਸਿੰਘ ਸੋਹਲ ਮੁਹਤਬਰ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ <br/>
Ad Position 24