23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸੁਲਤਾਨਵਿੰਡ ਵਿਖੇ ਬਾਬਾ ਰਾਮਦਾਸ ਦਾ ਮਨਾਇਆ ਸਾਲਾਨਾ ਜੋੜ ਮੇਲਾ ਹਲਕਾ ਵਿਧਾਇਕ ਡਾ. ਨਿੱਝਰ ਨੇ ਲਗਵਾਈ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 28-09-2025
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਭਾਈ ਮੰਝ ਸਾਹਿਬ ਰੋਡ ਸਥਿਤ ਪਵਿੱਤਰ ਅਸਥਾਨ ਸੰਤ ਬਾਬਾ ਰਾਮਦਾਸ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਇਆ ਗਿਆ | ਪਰਸੋਂ ਰੋਜ਼ ਤੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਰਾਗੀ, ਢਾਡੀ, ਕਥਾਵਾਚਕ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਘਰ ਇਤਿਹਾਸਕ ਗਾਇਣ ਕਰਕੇ ਪੰਡਾਲ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹਲਕਾ ਦੱਖਣੀ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਵਲੋਂ ਵਿਸ਼ੇਸ਼ ਤੌਰ ਪਹੁੰਚ ਕੇ ਘਰ ਹਾਜਰੀ ਲਗਵਾਈ ਗਈ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖ਼ਸ਼ਿਸ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਗੱਲਬਾਤ ਦੌਰਾਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਬਾਬਾ ਰਾਮਦਾਸ ਜੀ ਦਾ ਸਾਲਾਨਾ ਜੋੜ ਮੇਲਾ ਮਨਾਉਣਾ ਪ੍ਰਬੰਧਕਾਂ ਦਾ ਸ਼ਲਾਘਾ ਯੋਗ ਕਦਮ ਹੈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਗੁਰੂਆਂ ਪੀਰਾ ਦੇ ਦਿਨ ਤਿਉਹਾਰ ਮਨਾਉਣੇ ਚਾਹੀਦੇ ਹਨ | ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਪ੍ਰਧਾਨ ਮਨਜੀਤ ਸਿੰਘ ਫੌਜੀ, ਪੀ.ਏ. ਨਵਨੀਤ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਸੁਖਬੀਰ ਸਿੰਘ ਮਾਹਲ, ਨਾਨਕ ਸਿੰਘ, ਚੈਂਚਲ ਸਿੰਘ, ਸੁਖਦੇਵ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਸੈਕਟਰੀ ਹਰਦੇਵ ਸਿੰਘ, ਸੁੱਚਾ ਸਿੰਘ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਅਤੇ ਪੀ. ਸੀ. ਰੇ ਕੈਮੀਕਲ ਸੁਸਾਇਟੀ ਵਲੋਂ ਰੈਜ਼ੋਨੈਂਸ 2025 ਪ੍ਰੋਗਰਾਮ <br/> ਅਗਲੀ ਖ਼ਬਰ ਕਲਗੀਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਜੂਡੋ ਮੁਕਾਬਲਿਆਂ 'ਚ ਲਹਿਰਾਇਆ ਜਿ...
Ad Position 24