23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ ਸਟੇਟ ਮਨਿਸਟੀਰੀਅਲ ਪੈਨਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਮਨਿਸਟੀਰੀਅਲ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਮੀਟਿੰਗ ਕਾਰਜਕਾਰੀ ਪ੍ਰਧਾਨ ਨਿਰਮਲ ਸਿੰਘ ਆਨੰਦ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਵਿਚ ਆਏ ਹੜਾਂ ਦੌਰਾਨ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਕਰਦਿਆਂ ਮੰਗ ਕੀਤੀ ਗਈ ਕਿ ਹੜ੍ਹਾਂ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਵਾਰਸਾਂ ਨੂੰ 10 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਤਿੰਨ ਲੱਖ ਰੁਪਏ ਤੁਰੰਤ ਸਹਾਇਤਾ ਵਜੋਂ ਦਿੱਤੇ ਜਾਣ | ਬੇਘਰ ਹੋਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਕਦਮ ਚੁੱਕੇ ਜਾਣ | ਮੀਟਿੰਗ ਨੂੰ ਜਰਨਲ ਸਕੱਤਰ ਰਮੇਸ਼ ਗਿੱਲ, ਮੁੱਖ ਸਲਾਹਕਾਰ ਹਰਵਿੰਦਰ ਸਿੰਘ ਜੋਸਨ, ਸੋਮ ਨਾਥ ਰੋਲੀਆ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਵਿਤ ਸਕੱਤਰ, ਵੀਨਾ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਸ਼ਾਮ ਲਾਲ ਸ਼ਰਮਾ, ਦੀਪ ਸਿੰਘ ਜ਼ਿਲ੍ਹਾ ਕਾਨੂੰਨੀ ਸਲਾਹਕਾਰ, ਰਮੇਸ਼ ਕਪੂਰ ਵਾਈਸ ਚੇਅਰਮੈਨ, ਜਸਵੰਤ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ 2.59 ਗੁਣਾਕ ਦੇ ਫਾਰਮੂਲੇ ਨਾਲ ਫਿਕਸ ਕੀਤੀ ਜਾਵੇ, ਕੇਂਦਰ ਸਰਕਾਰ ਵਲੋਂ ਦਿਤੇ ਗਏ ਡੀ. ਏ. ਦੀ ਤਰਜ਼ 'ਤੇ ਬਣਦਾ 13 ਫ਼ੀਸਦੀ ਡੀ. ਏ. ਤੁਰੰਤ ਰਲੀਜ਼, ਮੈਡੀਕਲ ਭੱਤਾ 3000/- ਰੁਪਏ ਪ੍ਰਤੀ ਮਹੀਨਾ, ਪੇ ਕਮਿਸ਼ਨ ਦਾ ਏਰੀਅਰ ਯਕਮੁਸ਼ਤ ਇਕ ਕਿਸ਼ਤ ਵਿਚ ਦਿੱਤਾ ਜਾਵੇ | ਮੀਟਿੰਗ ਵਿਚ ਦੀਪ ਸਿੰਘ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵਿਚ ਚਲ ਰਹੇ ਕੋਰਟ ਕੇਸਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਮੌਕੇ ਸੁਰਿੰਦਰਪਾਲ ਖੁਰਾਣਾ, ਰਮੇਸ਼ ਗਿੱਲ, ਨਰਿੰਦਰ ਸਿੰਘ, ਰਾਧਾ ਕਿ੍ਸ਼ਨਨ, ਮੋਹਨ ਲਾਲ, ਰਮੇਸ਼ ਕੁਮਾਰ, ਵਰਿੰਦਰ ਕੁਮਾਰ ਰੋਡਵੇਜ਼ ਵਿਭਾਗ ਵਾਲੇ, ਬਲਬੀਰ ਸਿੰਘ ਸਿੰਚਾਈ ਵਿਭਾਗ, ਰਾਮ ਨਾਥ ਸਹਿਗਲ, ਕਮਲ ਕਾਂਤਾ, ਦਿਨੇਸ਼ ਬਾਲਾ, ਮਹਿੰਦਰ ਸਿੰਘ ਬੇਦੀ, ਬਲਵਿੰਦਰ ਸਿੰਘ ਗਿੱਲ ਸੁਪਰਡੈਂਟ, ਸ਼ਿਵ ਕੁਮਾਰ ਜਲ ਸਰੋਤ ਵਿਭਾਗ, ਚਰਨ ਸਿੰਘ ਮਜੀਠਾ, ਵਿਜੇ ਸ਼ਰਮਾ, ਦਲਜੀਤ ਸਿੰਘ ਬਾਬਾ ਬਕਾਲਾ, ਹਰਪਾਲ ਸਿੰਘ ਡਰੇਨਿਜ ਵਿਭਾਗ ਅਤੇ ਦਲਜੀਤ ਸਿੰਘ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੀ ਪੈਨਸ਼ਨਰ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਰਮੀ ਕੰਪੋਸਟਿੰਗ ਸੰਬੰਧੀ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ 'ਚ ਬ੍ਰੇਨ ਸਟਰਮਿੰਗ ਸੈਸ਼ਨ ਕਰਵਾਇਆ <br/>
Ad Position 24