23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅੰਮਿ੍ਤਸਰ ਸਮੇਤ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਜ਼ੀਰੋ ਵੇਸਟ ਸਮਾਰੋਹ <br/>

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਗਗਨਦੀਪ ਸ਼ਰਮਾ)-'ਸਵੱਛਤਾ ਹੀ ਸੇਵਾ' ਤਹਿਤ ਅੰਮਿ੍ਤਸਰ, ਜਲੰਧਰ ਸ਼ਹਿਰ, ਜਲੰਧਰ ਛਾਉਣੀ ਅਤੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਜ਼ੀਰੋ ਵੇਸਟ ਸਮਾਰੋਹ ਹੋਇਆ | ਇਸ ਮੌਕੇ ਰੇਲਵੇ ਅਧਿਕਾਰੀਆਂ ਵਲੋਂ ਯਾਤਰੀਆਂ ਨੂੰ ਪਲਾਸਟਿਕ ਬੋਤਲਾਂ ਨੂੰ ਕੁਚਲਣ ਵਾਲੀਆਂ ਮਸ਼ੀਨਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਇਸ ਤੋਂ ਇਲਾਵਾ ਫਿਰੋਜ਼ਪੁਰ ਡਿਵੀਜ਼ਨ 'ਚ ਸਫਾਈ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਰੇਲਵੇ ਕਲੋਨੀਆਂ 'ਚ 'ਰਿਡਿਊਸ, ਰੀਯੂਜ਼ ਅਤੇ ਰੀਸਾਈਕਲ' ਗਤੀਵਿਧੀਆਂ ਕੀਤੀਆਂ ਗਈਆਂ, ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਕਰਮਚਾਰੀਆਂ/ ਉੁਨ੍ਹਾਂ ਦੇ ਪਰਿਵਾਰਾਂ ਦੁਆਰਾ ਬਣਾਈਆਂ ਗਈਆਂ 'ਵੇਸਟ ਟੂ ਆਰਟ' ਵਸਤੂਆਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਵਾਤਾਵਰਨ ਅਨੁਕੂਲ ਗੁਲਾਲ (ਰੰਗੀਨ ਰੰਗ) ਦੀ ਵਰਤੋਂ ਕਰਦੇ ਹੋਏ ਸਵੱਛਉਤਸਵ ਥੀਮ 'ਤੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਡੀ. ਆਰ. ਐੱਮ. ਸੰਜੀਵ ਕੁਮਰਾ ਨੇ ਦੱਸਿਆ ਕਿ ਡਿਵੀਜ਼ਨਲ-ਪੱਧਰੀ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਯਾਤਰੀਆਂ ਤੇ ਕਰਮਚਾਰੀਆਂ ਵਿਚ ਸਫਾਈ ਆਦਤਾਂ ਨੂੰ ਉਤਸ਼ਾਹਿਤ ਕਰਨਾ ਅਤੇ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ |

Ad Position 22
No active advertisement
ਪਿਛਲੀ ਖ਼ਬਰ ਦਿਲਸ਼ਾਨ ਵੀਰ ਸਿੰਘ ਗਿੱਲ ਨੇ ਜਿੱਤੇ ਸੋਨੇ ਦੇ ਤਗਮੇ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਰਮੀ ਕੰਪੋਸਟਿੰਗ ਸੰਬੰਧੀ ਵਰਕਸ਼ਾਪ ਕਰਵਾਈ <br/>
Ad Position 24