29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 10 ਟਰੱਕ ਪਸ਼ੂਆਂ ਦੇ ਚਾਰੇ ਦੇ ਵੰਡੇ <br/>

Ad Position 21
No active advertisement
ਅਜੀਤ ਡੈਸਕ 29-09-2025

ਹਰੀਕੇ ਪੱਤਣ, 28 ਸਤੰਬਰ (ਸੰਜੀਵ ਕੁੰਦਰਾ)-ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਕਾਰਨ ਹਰੀਕੇ ਹਥਾੜ ਖੇਤਰ ਵਿਚ ਹੜਾਂ ਨੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਜ਼ਮੀਨਾਂ ਬਰਬਾਦ ਕਰ ਦਿੱਤੀਆਂ ਸਨ | ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੋ ਹੜਾਂ ਦੀ ਮਾਰ ਹੇਠ ਆਏ ਹਨ, ਦੇ ਹੜ ਪ੍ਰਭਾਵਿਤ ਕਿਸਾਨਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪਸ਼ੂਆਂ ਦੇ ਚਾਰੇ ਦੇ 10 ਟਰੱਕ ਭੇਜੇ ਗਏ | ਇਸ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ ਇਹ ਚਾਰੇ ਦੇ ਟਰੱਕ ਲੈ ਕੇ ਦਾਣਾ ਮੰਡੀ ਹਰੀਕੇ ਵਿਖੇ ਪੁੱਜੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ | ਇਸ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਕਿ ਪਿਛਲੇ ਦਿਨੀਂ ਹਰੀਕੇ ਹਥਾੜ ਖੇਤਰ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦੀ ਸਹਾਇਤਾ ਲਈ ਪੁੱਜੇ ਸਨ ਤੇ ਲੋਕਾਂ ਦੀ ਮਾਲੀ ਮਦਦ ਵੀ ਕੀਤੀ ਸੀ | ਉਸ ਸਮੇਂ ਹੜ ਪ੍ਰਭਾਵਿਤ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਪਸ਼ੂਆਂ ਦਾ ਚਾਰਾ ਅਤੇ ਜ਼ਮੀਨਾਂ ਨੂੰ ਪੱਧਰ ਕਰਨ ਲਈ ਡੀਜ਼ਲ ਅਤੇ ਟਰੈਕਟਰ ਭੇਜੇ ਜਾਣਗੇ | ਉਨ੍ਹਾਂ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਨ੍ਹਾਂ ਹੜ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਦਿਆਂ ਅੱਜ 10 ਟਰੱਕ ਪਸ਼ੂਆਂ ਦੇ ਚਾਰੇ ਦੇ ਭੇਜੇ ਗਏ ਹਨ, ਜੋ ਅੱਜ ਕਿਸਾਨਾਂ ਨੂੰ ਵੰਡਿਆ ਜਾ ਰਿਹਾ ਹੈ |
ਮਨਤਾਰ ਸਿੰਘ ਬਰਾੜ ਨੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ 5 ਹਜ਼ਾਰ ਲੀਟਰ ਡੀਜ਼ਲ ਵੀ ਦਿੱਤਾ ਗਿਆ ਹੈ | ਉਨ੍ਹਾਂ ਹੋਰ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕਮੇਟੀਆਂ ਦਾ ਗਠਨ ਕੀਤਾ ਗਿਆ, ਜੋ ਕਿ ਪਿੰਡਾਂ ਵਿਚ ਹੜ ਪ੍ਰਭਾਵਿਤ ਕਿਸਾਨਾਂ ਦੀ ਲੋੜ ਮੁਤਾਬਿਕ ਰਿਪੋਰਟ ਭੇਜੇਗੀ ਤੇ ਕਮੇਟੀ ਵਲੋਂ ਹਲਕਾ ਪੱਟੀ ਦੇ ਪਿੰਡਾਂ ਲਈ 10 ਟਰੱਕ ਪਸ਼ੂਆਂ ਦੇ ਚਾਰੇ ਦੀ ਮੰਗ ਕੀਤੀ ਗਈ ਸੀ, ਜੋ ਅੱਜ ਵੰਡੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਰੂਰਤ ਮੁਤਾਬਿਕ ਹੜ ਪ੍ਰਭਾਵਿਤ ਇਲਾਕਿਆਂ ਵਿਚ ਟਰੈਕਟਰ ਅਤੇ ਡੀਜ਼ਲ ਵੀ ਭੇਜਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ | ਇਸ ਮੌਕੇ ਪੱਟੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੰਵਲਪ੍ਰੀਤ ਸਿੰਘ ਗਿੱਲ ਪੱਟੀ ਨੇ ਕਿਹਾ ਕਿ ਹੜ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਸਮੱਗਰੀ ਭੇਜੀ ਹੈ | ਉਨ੍ਹਾਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਕਿ ਜੋ ਹੜ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜੀ ਹੈ | ਇਸ ਮੌਕੇ ਕੰਵਲਪ੍ਰੀਤ ਸਿੰਘ ਗਿੱਲ ਪੱਟੀ, ਠੇਕੇਦਾਰ ਸ਼ਿੰਗਾਰ ਸਿੰਘ ਸਭਰਾ, ਸਾਬਕਾ ਚੇਅਰਮੈਨ ਜਸਬੀਰ ਸਿੰਘ ਢੋਟੀਆਂ, ਡਾ. ਜੋਗਾ ਸਿੰਘ ਹਰੀਕੇ, ਡਾ. ਰਾਜਿੰਦਰ ਸਿੰਘ ਸਭਰਾ, ਰੇਸ਼ਮ ਸਿੰਘ ਕੁੱਤੀ ਵਾਲਾ ਸਾਬਕਾ ਸਰਪੰਚ, ਤੇਜਿੰਦਰ ਸਿੰਘ ਕਾਲਾ ਹਰੀਕੇ, ਹੀਰਾ ਲਾਲ ਭਾਟੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਮਨੀ ਚੋਣ ਵਿਚ ਭਾਜਪਾ ਸ਼ਾਨਦਾਰ ਬਹੁਮਤ ਨਾਲ ਕਰੇਗੀ ਜਿੱਤ ਪ੍ਰਾਪਤ-ਜਿਆਣੀ, ਸ਼ਰਮਾ, ਸੰਧੂ <br/> ਅਗਲੀ ਖ਼ਬਰ ਅਨਮੋਲ ਵੈੱਲਫੇਅਰ ਕਲੱਬ ਮੋਗਾ ਵਲੋਂ ਨਵਰਾਤਰਿਆਂ ਦੌਰਾਨ ਮਾਤਾ ਦੀਆਂ ਚੌਂਕੀਆਂ ਲਗਾਤਾਰ ਜਾਰੀ
Ad Position 24