ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਪੂਰੀ ਤਰ੍ਹਾਂ ਤਿਆਰੀ ਕਰ ਲਈ ਗਈ ਹੈ, ਭਾਜਪਾ ਦੀ ਵਧ ਰਹੀ ਲੋਕਪਿ੍ਯਤਾ ਅਤੇ ਪਾਰਟੀ ਵਰਕਰਾਂ ਦੇ ਉਤਸ਼ਾਹ ਤੋਂ ਸਾਬਤ ਹੋ ਰਿਹਾ ਹੈ ਕਿ ਜ਼ਿਮਨੀ ਚੋਣ ਵਿਚ ਭਾਜਪਾ ਸ਼ਾਨਦਾਰ ਬਹੁਮਤ ਨਾਲ ਜਿੱਤੇਗੀ ਅਤੇ ਭਾਜਪਾ ਹਾਈਕਮਾਨ ਦੀ ਝੋਲੀ ਇਹ ਸੀਟ ਜਿੱਤ ਕੇ ਪਾਈ ਜਾਵੇਗੀ | ਇਹ ਵਿਚਾਰ ਤਰਨ ਤਾਰਨ ਹਲਕੇ ਦੇ ਸਰਕਰ ਦਿਹਾਤੀ ਤਰਨ ਤਾਰਨ ਵਿਚ ਰੱਖੀ ਗਈ ਚੋਣ ਮੁਹਿੰਮ ਨੂੰ ਲੈ ਕੇ ਸੰਗਠਨਾਤਮਕ ਬੈਠਕ ਵਿਚ ਸਮੂਹ ਪਾਰਟੀ ਵਰਕਰਾਂ ਦੀ ਹਾਜ਼ਰੀ ਵਿਚ ਜ਼ਿਮਨੀ ਚੋਣ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ, ਪ੍ਰਦੇਸ਼ ਪ੍ਰਵਕਤਾ ਤੇ ਸਹਿ ਪ੍ਰਭਾਰੀ ਨਰੇਸ਼ ਸ਼ਰਮਾ, ਉਮੀਦਵਾਰ ਹਰਜੀਤ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਨੇ ਸਾਂਝੇ ਤੌਰ 'ਤੇ ਕਹੀ | ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਸਾਗਰ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ ਤੋਂ ਇਲਾਵਾ ਸਰਕਲ ਦਿਹਾਤੀ ਤਰਨ ਤਾਰਨ ਦੇ ਸਬ ਸਰਕਲ ਇੰਚਾਰਜ ਕੰਵਰਦੀਪ ਸਿੰਘ, ਮਨਜੀਤ ਸਿੰਘ ਠੱਠੀ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਸਵਰਨ ਸਿੰਘ ਕੋਟਲੀ, ਹਰਜੀਤ ਸਿੰਘ, ਰਣਜੀਤ ਸਿੰਘ, ਮੈਂਬਰ ਮਨਜਿੰਦਰ ਸਿੰਘ, ਮੈਂਬਰ ਖਜਾਨ ਸਿੰਘ, ਹਰਪ੍ਰੀਤ ਸਿੰਘ ਅਤੇ ਬੂਥ ਪ੍ਰਧਾਨਾਂ ਨਾਲ ਕੀਤੀ ਗਈ ਵਿਸੇਸ਼ ਬੈਠਕ ਵਿਚ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਕੀਤੀ ਗਈ ਕੰਮ ਦੀ ਵੰਡ ਸੰਬੰਧੀ ਫੀਡ ਬੈਕ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਐਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ, ਮਾ. ਬਲਦੇਵ ਸਿੰਘ ਮੰਡ, ਸਾਬਕਾ ਸਰਪੰਚ ਕਮਲਜੀਤ ਸਿੰਘ, ਮੇਜਰ ਸਿੰਘ ਕੱਕਾ ਕੰਡਿਆਲਾ, ਜਸਵਿੰਦਰ ਮਸੀਹ, ਨਿਰਵੈਲ ਸਿੰਘ, ਮੈਂਬਰ ਸਤਿੰਦਰ ਸਿੰਘ ਗੋਰਾ, ਸਕੱਤਰ ਸਿੰਘ ਪੰਡੋਰੀ ਰਣ ਸਿੰਘ, ਰਾਜ ਕੁਮਾਰ, ਮਨਪ੍ਰੀਤ ਸਿੰਘ ਕੋਟਲੀ, ਹਰਭਜਨ ਕੌਰ ਗੋਹਲਵੜ, ਬਾਜ ਸਿੰਘ, ਗੁਰਜੰਟ ਸਿੰਘ ਕੈਰੋਂਵਾਲ ਆਦਿ ਮੌਜੂਦ ਸਨ |
ਜ਼ਿਮਨੀ ਚੋਣ ਵਿਚ ਭਾਜਪਾ ਸ਼ਾਨਦਾਰ ਬਹੁਮਤ ਨਾਲ ਕਰੇਗੀ ਜਿੱਤ ਪ੍ਰਾਪਤ-ਜਿਆਣੀ, ਸ਼ਰਮਾ, ਸੰਧੂ <br/>
ਅਜੀਤ ਡੈਸਕ
29-09-2025