ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)-ਗੁਰਦੁਆਰਾ ਸੁਧਾਰ ਲਹਿਰ ਦੇ ਪ੍ਰਮੁੱਖ ਆਗੂਆਂ ਵਿਚੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਸਿੰਘ ਸਾਹਿਬ ਭਾਈ ਤੇਜਾ ਸਿੰਘ ਭੁੱਚਰ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਭਾਈ ਪਵਨਦੀਪ ਸਿੰਘ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਲਾਇਬ੍ਰੇਰੀ ਜਥੇਦਾਰ ਤੇਜਾ ਸਿੰਘ ਭੁੱਚਰ ਪਿੰਡ ਭੁੱਚਰ ਖੁਰਦ ਨੇੜੇ੍ਹ ਗੱਗੋਬੂਹਾ (ਤਰਨ ਤਾਰਨ) ਵਿਖੇ ਇਕ ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਇਕ ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ, ਲੰਮੇ ਕੇਸ, ਸੁੰਦਰ ਲਿਖਾਈ, ਕਵਿਤਾ ਤੇ ਕਵੀਸ਼ਰੀ ਮੁਕਾਬਲੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈ?ਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ ਕਰਵਾਏ ਜਾ ਰਹੇ ਹਨ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੰਜਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ | ਦਸਤਾਰ, ਦੁਮਾਲਾ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚੇ ਬਾਜ, ਸ਼ੀਸ਼ਾ, ਦਸਤਾਰ ਦੁਮਾਲਾ, ਪਿੰਨ ਅਤੇ ਸੁੰਦਰ ਲਿਖਾਈ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚੇ ਏ ਫੋਰ ਪੇਪਰ ਕਲਰ, ਜਮੈਟਰੀ ਬੋਕਸ ਅਤੇ ਹੋਰ ਲੋੜੀਂਦਾ ਸਾਮਾਨ ਆਪਣਾ ਲੈ ਕੇ ਆਉਣਗੇ | ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਬਾਰ ਸੱਜਣ ਹਾਜ਼ਰ ਸਨ |
ਜਥੇਦਾਰ ਤੇਜਾ ਸਿੰਘ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ 1 ਅਕਤੂਬਰ ਨੂੰ ਪਿੰਡ ਭੁੱਚਰ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ <br/>
ਅਜੀਤ ਡੈਸਕ
29-09-2025