29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਬਾਵਾ ਪਰਿਵਾਰ ਵਲੋਂ ਚੋਰੀ ਹੋਈਆਂ ਮੂਰਤੀਆਂ ਜਲਦ ਲੱਭਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 29-09-2025
ਮੀਆਂਵਿੰਡ, 28 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਕੱਲ੍ਹ ਪਿੰਡ ਮੀਆਂਵਿੰਡ ਵਿਖੇ ਬਾਵਾ ਪਰਿਵਾਰ ਵਲੋਂ ਬਣਾਏ ਸ਼ਿਵ ਜੀ ਮਹਾਰਾਜ ਦੇ ਮੰਦਰ ਵਿਚੋਂ ਚਾਂਦੀ ਦੀਆਂ ਬਣੀਆਂ ਹੋਈਆਂ ਮੂਰਤੀਆਂ ਚੋਰਾਂ ਵਲੋਂ ਚੋਰੀ ਕਰ ਲਈਆਂ ਗਈਆਂ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਵਾ ਜਗਦੀਸ਼ ਚੰਦ ਅਤੇ ਬਾਵਾ ਓਮ ਪ੍ਰਕਾਸ਼ ਨੇ ਦੱਸਿਆ ਕਿ ਸਾਡੇ ਪੁਰਖਿਆਂ ਨੇ ਸੌ ਸਾਲ ਤੋਂ ਵੱਧ ਸਮੇਂ ਤੋਂ ਇਸ ਮੰਦਰ ਦਾ ਬਣਾਇਆ ਹੋਇਆ ਹੈ, ਜਿੱਥੇ ਹਰ ਸਾਲ ਜਨਮ ਅਸ਼ਟਮੀ ਦਾ ਤਿਓਹਾਰ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਨਸ਼ੇ ਦੇ ਵਧੇ ਪ੍ਰਕੋਪ ਕਾਰਨ ਚੋਰਾਂ ਨੇ ਸਾਡੀ ਆਸਥਾ ਨੂੰ ਢਾਹ ਲਾਈ ਹੈ | ਉਨ੍ਹਾਂ ਦੱਸਿਆ ਕਿ ਇਸ ਚੋਰੀ ਸੰਬੰਧੀ ਅਸੀਂ ਥਾਣਾ ਵੈਰੋਵਾਲ ਵਿਖੇ ਰਿਪੋਰਟ ਦਰਜ਼ ਕਰਵਾ ਦਿੱਤੀ ਗਈ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਕੇ ਮੂਰਤੀਆਂ ਵਾਪਿਸ ਦੁਆਈਆਂ ਜਾਣ | ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਵੈਰੋਵਾਲ ਰਕੇਸ਼ ਕੁਮਾਰ ਨੇ ਕਿਹਾ ਕਿ ਇਸ ਚੋਰੀ ਸੰਬੰਧੀ ਪਰਚਾ ਦਰਜ਼ ਕਰ ਦਿੱਤਾ ਗਿਆ ਹੈ ਤੇ ਜਲਦ ਤੋਂ ਜਲਦ ਮੰਦਰ ਵਿਚੋਂ ਮੂਰਤੀਆਂ ਚੋਰੀ ਕਰਨ ਵਾਲੇ ਚੋਰਾਂ ਨੂੰ ਲੱਭ ਕੇ ਮੂਰਤੀਆਂ ਇਨ੍ਹਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ | ਇਸ ਮੌਕੇ ਵਿਜੇ ਕੁਮਾਰ, ਸਤਪਾਲ, ਬਲਦੇਵ ਸਿੰਘ, ਅਸ਼ਵਨੀ ਕੁਮਾਰ, ਸਵਿੰਦਰ ਕੁਮਾਰ, ਰਾਕੇਸ਼ ਬਾਵਾ, ਮਨਜੀਤ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਖੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਦੀ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ 'ਚ ਹਰਪ੍ਰੀਤ ਸਿੰਘ ਸੰਧੂ ਨੇ ਰਾਮ ਲੀਲ੍ਹਾ ਨਾਈਟ ਦਾ ਕੀਤਾ ਉਦਘਾਟਨ <br/>
Ad Position 24