ਭਿੱਖੀਵਿੰਡ, 28 ਸਤੰਬਰ (ਬੌਬੀ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਭਿੱਖੀਵਿੰਡ ਸਥਿਤ ਅਨੰਦ ਹਸਪਤਾਲ ਵਿਖੇ ਇਕ ਖੂਨਦਾਨ ਕੈਂਪ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਹੁਰਾਂ ਦੀ ਰਹਿਨੁਮਾਈ ਹੇਠ ਲਗਾਇਆ ਗਿਆ, ਜਿਸ ਦੀ ਦੇਖ ਰੇਖ ਹਰਜਿੰਦਰ ਸਿੰਘ ਬੁਰਜ ਸਲਾਹਕਾਰ ਵਿਧਾਇਕ ਸਰਵਣ ਸਿੰਘ ਧੁੰਨ ਵਲੋਂ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਪਲਵਿੰਦਰ ਸਿੰਘ ਸਰਪੰਚ ਸਾਂਡਪੁਰਾ ਜਰਨਲ ਸਕੱਤਰ ਯੂਥ ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੂਰੇ ਪੰਜਾਬ ਦੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਸੰਬੰਧ ਵਿਚ ਭਿੱਖੀਵਿੰਡ ਵਿਖੇ ਕੈਂਪ ਲਗਾਇਆ ਗਿਆ ਹੈ, ਜਿਸ ਵਿਚ ਨੌਜਵਾਨ ਦਾ ਵੱਡਾ ਵਰਗ ਖੂਨਦਾਨ ਕਰ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਹੋਰਾਂ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਇਹ ਖੂਨਦਾਨ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਵਿੰਦਰ ਸਿੰਘ ਬਹਿੜਵਾਲ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਤਰਨ ਤਾਰਨ, ਦਲਜੀਤ ਸਿੰਘ ਰਾਮੂਵਾਲ ਯੂਥ ਪ੍ਰਧਾਨ ਜ਼ਿਲ੍ਹਾ ਤਰਨ ਤਾਰਨ, ਸੁਖਦੇਵ ਸਿੰਘ ਯੂਥ ਪ੍ਰਧਾਨ ਹਲਕਾ ਖੇਮਕਰਨ, ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਬਹਿੜਵਾਲ, ਅਰਸ਼ਦੀਪ ਸਿੰਘ ਬਾਜਵਾ, ਸੁਖਚੈਨ ਸਿੰਘ ਭੱਲੂ, ਅਵਤਾਰ ਸਿੰਘ, ਗੁਰਦੀਪ ਸਿੰਘ ਮੰਮਣਕੇ, ਗੁਰਵਿੰਦਰ ਸਿੰਘ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਖੂਨਦਾਨ ਕੀਤਾ ਗਿਆ |