ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਲਖਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਵਲੋਂ ਜੇਲ੍ਹ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ 10 ਕੀ-ਪੈਡ ਫੋਨ, 9 ਟੱਚ ਫੋਨ ਸਮੇਤ 9 ਸਿੰਮਾਂ, 31 ਬੰਡਲ ਬੀੜੀਆਂ, 40 ਬੀੜੀਆਂ, 18 ਕੂਲ ਲਿਪ, 2 ਚਾਰਜਰ, 2 ਡਾਟਾ ਕੇਵਲ ਲਵਾਰਿਸ ਬਰਾਮਦ ਹੋਏ | ਇਸ ਸੰਬੰਧੀ ਏ.ਐਸ.ਆਈ. ਪ੍ਰਗਟ ਸਿੰਘ ਨੇ ਮਾਮਲਾ ਦਰਜ ਕਰਕੇ ਜੇਲ੍ਹ ਵਿਚੋਂ ਉਕਤ ਮਿਲੇ ਸਾਮਾਨ ਦੇ ਅਸਲੀ ਵਾਰਿਸਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |