ਪੱਟੀ, 28 ਸਤੰਬਰ (ਖਹਿਰਾ, ਕਾਲੇਕੇ)-ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾ. ਰਜਿੰਦਰ ਕੁਮਾਰ, ਬਲਰਾਜ ਬਾਜ਼ਾ ਸਿੰਘ ਖੇਤੀਬਾੜੀ ਉਪ ਨਿਰੀਖਕ, ਦਿਲਬਾਗ ਸਿੰਘ ਫੀਲਡ ਵਰਕਰ ਵਲੋਂ ਬਲਾਕ ਪੱਟੀ ਦੇ ਸਰਕਲ ਘਰਿਆਲਾ ਦੇ ਪਿੰਡ ਬੋਪਾਰਾਏ ਵਿਖੇ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਸੁਚੱਜੇ ਢੰਗ ਨਾਲ ਵਰਤਣ ਜਾਂ ਖੇਤਾਂ ਵਿਚ ਮਿਲਾਉਣ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ | ਇਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕੀਤਾ ਜਾਵੇ |