29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਪਿੰਡ ਪੱਧਰੀ ਕਲਾਂ ਦੇ ਵਿਕਾਸ ਲਈ 30 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਦਿੱਤਾ <br/>

Ad Position 21
No active advertisement
ਅਜੀਤ ਡੈਸਕ 29-09-2025
ਝਬਾਲ, 28 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਵਿਕਾਸ ਕਰਾਉਣ ਲਈ ਭੇਜੀਆਂ ਜਾ ਰਹੀਆਂ ਗ੍ਰਾਂਟਾਂ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਪੱਧਰੀ ਕਲਾਂ ਵਿਖੇ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਵਲੋਂ ਸਰਪੰਚ ਸਲਵਿੰਦਰ ਸਿੰਘ ਪੱਧਰੀ ਨੂੰ ਪਿੰਡ ਦਾ ਵਿਕਾਸ ਕਰਾਉਣ ਲਈ 30 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਇਸ ਸਮੇਂ ਹਰਮੀਤ ਸਿੰਘ ਸੰਧੂ ਨੇ ਆਖਿਆ ਕਿ ਹਲਕੇ ਦੇ ਵਿਕਾਸ ਨੂੰ ਪਹਿਲ ਦੇ ਅਧਾਰ ਨਾਲ ਕਰਵਾ ਕੇ ਪੂਰੀ ਤਰ੍ਹਾਂ ਨਹਾਰ ਬਦਲੀ ਜਾਵੇਗੀ | ਇਸ ਮੌਕੇ ਸਰਪੰਚ ਸਲਵਿੰਦਰ ਸਿੰਘ ਪੱਧਰੀ ਨੇ ਹਲਕਾ ਇੰਚਾਰਜ ਦਾ ਧੰਨਵਾਦ ਕਰਦਿਆਂ ਆਖਿਆ ਕਿ ਪਿਛਲੇ ਸਮੇਂ ਦੌਰਾਨ ਵਿਕਾਸ ਵਿਚ ਪੱਛੜੇ ਇਸ ਪਿੰਡ ਦਾ ਜੰਗੀ ਪੱਧਰ 'ਤੇ ਵਿਕਾਸ ਕਰਾਇਆ ਜਾ ਰਿਹਾ ਹੈ ਅਤੇ ਰਹਿੰਦੇ ਵਿਕਾਸ ਕਾਰਜ ਹੁਣ ਪੂਰੇ ਕੀਤੇ ਜਾਣਗੇ | ਇਸ ਸਮੇਂ ਸਾਬਕਾ ਸਰਪੰਚ ਰੁਪਿੰਦਰ ਪਾਲ ਸਿੰਘ ਰੂਪ ਪੱਧਰੀ, ਸਾਬਕਾ ਬਲਾਕ ਸੰਮਤੀ ਮੈਂਬਰ ਰਸਾਲ ਸਿੰਘ ਪੱਧਰੀ, ਪ੍ਰਧਾਨ ਭਗਵੰਤ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ, ਚੈਚਲ ਸਿੰਘ, ਮੈਂਬਰ ਰਸ਼ਪਾਲ ਸਿੰਘ, ਮੈਂਬਰ ਮੁਖਤਾਰ ਸਿੰਘ, ਮੈਂਬਰ ਨਿਸ਼ਾਨ ਸਿੰਘ, ਮੈਂਬਰ ਜਗਜੀਤ ਸਿੰਘ, ਨਿਰਮਲ ਸਿੰਘ, ਮੈਂਬਰ ਬਲਵਿੰਦਰ ਸਿੰਘ, ਮੇਜਰ ਸਿੰਘ, ਗੁਰਭੇਜ ਸਿੰਘ, ਹਰਦੇਵ ਸਿੰਘ ਫੌਜੀ, ਗੁਰਮੁਖ ਸਿੰਘ, ਹਰੀ ਸਿੰਘ, ਰਣਬੀਰ ਸਿੰਘ, ਬਿੱਟੂ ਸਿੰਘ, ਗੁਰਭਾਗ ਸਿੰਘ, ਪਿੰਕੀ, ਗੁਰਜੀਤ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ ਅਤੇ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਕਮਰਸ ਵਿਭਾਗ ਦੇ ਵਿਦਿਆਰਥੀਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਖੇਤੀਬਾੜੀ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਅਪੀਲ <br/>
Ad Position 24