ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਕਮਰਸ ਵਿਭਾਗ ਵਲੋਂ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਕੁਇੱਜ਼ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀ ਗੁਰਸ਼ਰਨ ਸਿੰਘ, ਲਵਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਦੂਜਾ ਸਥਾਨ ਵੀਰਪਾਲ ਕੌਰ, ਪਵਨਦੀਪ ਕੌਰ ਅਤੇ ਮਹਿਕਦੀਪ ਕੌਰ ਦੀ ਟੀਮ ਨੇ ਪ੍ਰਾਪਤ ਕੀਤਾ ਤੀਜਾ ਸਥਾਨ ਜਸਮੀਤ ਕੌਰ, ਮਲਕਪ੍ਰੀਤ ਕੌਰ ਤੇ ਕਿਰਨਦੀਪ ਕੌਰ ਟੀਮ ਨੇ ਪ੍ਰਾਪਤ ਕੀਤਾ | ਮਾਡਲ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਮਨਮੀਤ ਕੌਰ, ਪ੍ਰਭਜੀਤ ਕੌਰ, ਮਨਜਿੰਦਰ ਕੌਰ, ਅੰਮਿ੍ਤਪ੍ਰੀਤ ਕੌਰ ਤੇ ਸੁਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ | ਦੂਜਾ ਸਥਾਨ ਨਵਜੋਤ ਕੌਰ, ਦੀਆ ਤੇ ਹਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ ਨਵਜੋਤ ਕੌਰ, ਕਿਰਨਜੋਤ ਕੌਰ ਤੇ ਗੁਰਲੀਨ ਕੌਰ ਨੇ ਪ੍ਰਾਪਤ ਕੀਤਾ | ਪੋਸਟਰ ਮੁਕਾਬਲੇ ਵਿਚ ਨਵਜੋਤ ਕੌਰ, ਪਵਨਦੀਪ ਕੌਰ, ਸਿਮਰਨ ਕੌਰ ਤੇ ਹਰਪ੍ਰੀਤ ਕੌਰ ਨੇ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਇਸ ਮੌਕੇ ਕਾਮਰਸ ਵਿਭਾਗ ਦੇ ਸਾਰੇ ਪ੍ਰੋਫੈਸਰ ਹਾਜ਼ਰ ਸਨ |