29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਦੁਸਹਿਰੇ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ-ਪਾਠਕ, ਬੱਲੂ <br/>

Ad Position 21
No active advertisement
ਅਜੀਤ ਡੈਸਕ 29-09-2025
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਬਦੀ 'ਤੇ ਨੇਕੀ ਦਾ ਪ੍ਰਤੀਕ ਦੁਸਹਿਰੇ ਦਾ ਤਿਓਹਾਰ ਸ਼ਹਿਰ ਪੱਟੀ ਵਿਖੇ ਵੱਖ-ਵੱਖ ਰਾਮ ਲੀਲਾ ਕਲੱਬਾ ਦੇ ਸਹਿਯੋਗ ਨਾਲ ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਸੁਰੇਸ਼ ਪਾਠਕ ਦੀ ਅਗਵਾਈ ਵਿਚ ਦੁਸਹਿਰਾ ਗਰਾਊਾਡ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਦੇ ਮੁੱਖ ਮਹਿਮਾਨ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਹੋਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ. ਕਰਨਗੇ ਤੇ ਮੁੱਖ ਮਹਿਮਾਨ ਪਿ੍ੰਸੀਪਲ ਰਾਜਿੰਦਰ ਕੁਮਾਰ ਸ਼ਰਮਾ, ਪੰਡਿਤ ਤਰੁਣ ਸ਼ਰਮਾ ਹੋਣਗੇ | ਇਸ ਦੌਰਾਨ ਦੀ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ ਦੇ ਚੇਅਰਮੈਨ ਵਿਜੇ ਸ਼ਰਮਾ ਨੇ ਦੱਸਿਆ ਕਿ ਕਲੱਬ ਵਲੋਂ ਸ਼ੋਭਾ ਯਾਤਰਾ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵੱਡੀ ਮੰਡੀ ਤੋਂ ਸ਼ੁਰੂ ਹੋਵੇਗੀ, ਜਿਸ ਦੇ ਮੁੱਖ ਮਹਿਮਾਨ ਐਡਵੋਕੇਟ ਜਗਦੀਪ ਮਹਿਤਾ ਹੋਣਗੇ | ਨੀਲ ਕਮਲ ਰਾਮ ਲੀਲਾ ਕਲੱਬ ਦੇ ਪ੍ਰਧਾਨ ਰਾਜੇਸ਼ ਮਿੰਟਾ ਨੇ ਦੱਸਿਆ ਕਿ ਦੁਸਹਿਰੇ ਦੇ ਸੰਬੰਧ ਵਿਚ ਕਲੱਬ ਵਲੋਂ ਤਿਆਰੀਆਂ ਕਰ ਲਈਆਂ ਹਨ ਅਤੇ ਸ਼ੋਭਾ ਯਾਤਰਾ ਦੇ ਮੁੱਖ ਮਹਿਮਾਨ ਸਮਾਜ ਸੇਵੀ ਗੌਰਵ ਭੱਲਾ ਹੋਣਗੇ, ਜੋ ਵੱਡੀ ਮੰਡੀ ਤੋਂ ਹਰੀ ਝੰਡੀ ਦੇ ਕੇ ਸ਼ੋਭਾ ਯਾਤਰਾ ਨੂੰ ਰਵਾਨਾ ਕਰਨਗੇ | ਭਗਵਾਨ ਵਾਲਮੀਕਿ ਕਲੱਬ ਦੇ ਪ੍ਰਧਾਨ ਰਾਜ ਕੁਮਾਰ ਰਾਜਾ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਕੇਂਦਰੀ ਮੰਦਰ ਤੋਂ ਕਲੱਬ ਵਲੋਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਇਸ ਦੌਰਾਨ ਰਾਜ ਕੁਮਾਰ ਮੁੱਖ ਮਹਿਮਾਨ ਦੇ ਰੂਪ ਵਿਚ ਪੁੱਜ ਕੇ ਭਗਵਾਨ ਸ੍ਰੀ ਰਾਮ ਚੰਦਰ, ਮਾਤਾ ਸੀਤਾ ਜੀ, ਲਸ਼ਮਣ ਜੀ ਅਤੇ ਹਨੂੰਮਾਨ ਜੀ ਦੇ ਸਰੂਪਾਂ ਦੀਆਂ ਝਾਕੀਆਂ ਨੂੰ ਦੁਸਹਿਰਾ ਗਰਾਊਾਡ ਲਈ ਰਵਾਨਾ ਕਰਨਗੇ | ਇਸ ਮੌਕੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸੁਰੇਸ਼ ਪਾਠਕ ਅਤੇ ਬੱਲੂ ਮਹਿਤਾ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾ ਵਿਚੋਂ ਹੁੰਦੀ ਹੋਈ ਸ਼ਾਮ ਨੂੰ ਦੁਸਹਿਰਾ ਗਰਾਊਾਡ ਵਿਖੇ ਪਹੁੰਚੇਗੀ, ਜਿੱਥੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਅਗਨ ਭੇਟ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਦੁਸਹਿਰੇ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਮੌਕੇ ਸ਼ਹਿਰ ਦੇ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਹੋਵੇਗਾ | ਦੁਸਹਿਰੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐੱਸ.ਪੀ. ਪੱਟੀ ਲਵਕੇਸ਼ ਸੈਣੀ ਅਤੇ ਥਾਣਾ ਮੁਖੀ ਕੰਵਲਜੀਤ ਰਾਏ ਦੀ ਅਗਵਾਈ ਵਿਚ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਵਿਜੇ ਸ਼ਰਮਾ ਸਰਪ੍ਰਸ਼ਤ, ਹਦੈਤ ਰਾਮ, ਮੋਹਿਤ ਅਰੋੜਾ ਚੇਅਰਮੈਨ, ਕੇ.ਕੇ. ਬਿੱਟੂ ਜਨਰਲ ਸਕੱਤਰ, ਰਛਪਾਲ ਬੇਦੀ ਸਕੱਤਰ, ਰਾਜਾ ਸੇਠੀ ਮੈਂਬਰ, ਦਲਜੀਤ ਸਿਘ ਸੋਹਲ, ਸੁੱਖਾ ਸਿੰਘ ਦੁਬਈ ਵਾਲੇ, ਬੀ.ਟੀ., ਗੋਪੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸੀ.ਐਚ.ਸੀ. ਝਬਾਲ ਵਿਖੇ ਖੂਨਦਾਨ ਕੈਂਪ <br/> ਅਗਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਕਮਰਸ ਵਿਭਾਗ ਦੇ ਵਿਦਿਆਰਥੀਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ <br/>
Ad Position 24