ਝਬਾਲ, 28 ਸਤੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਦੀ ਦੇਖ-ਰੇਖ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਵਰਗੀਆਂ ਮਹਾਨ ਹਸਤੀਆਂ ਨੇ ਆਪਣੀ ਕੁਰਬਾਨੀ ਨਾਲ ਪੀੜ੍ਹੀਆਂ ਨੂੰ ਨਵਾਂ ਜਜ਼ਬਾ ਬਖ਼ਸ਼ਿਆ ਹੈ ਅਤੇ ਨੌਜਵਾਨਾਂ ਲਈ ਉਨ੍ਹਾਂ ਦੀ ਸੋਚ ਹਮੇਸ਼ਾਂ ਪ੍ਰੇਰਨਾ ਦਿੰਦੀ ਰਹੇਗੀ | ਕੈਂਪ ਵਿਚ ਸਿਵਲ ਹਸਪਤਾਲ ਤਰਨ ਤਾਰਨ ਤੋਂ ਡਾ. ਸਲਿੰਦਰ ਕੌਰ (ਬੀ.ਟੀ.ਓ.), ਗੁਰਬਚਨ ਸਿੰਘ ਐਮ.ਐਲ.ਟੀ., ਅੰਗਰੇਜ਼ ਸਿੰਘ ਐਮ.ਐਲ.ਟੀ. ਅਤੇ ਮਨਜਿੰਦਰ ਸਿੰਘ ਐਮ.ਐਲ.ਟੀ. ਤੇ ਅਧਾਰਿਤ ਟੀਮ ਵਿਸ਼ੇਸ਼ ਤੌਰ 'ਤੇ ਪੁੱਜੀ | ਇਸ ਮੌਕੇ 21 ਵਿਅਕਤੀਆਂ ਨੇ ਖ਼ੂਨ ਦਾਨ ਕੀਤਾ | ਇਸ ਮੌਕੇ ਯੂਥ ਕਲੱਬ ਪੰਜਾਬ ਦੇ ਹਲਕਾ ਕੁਆਰਡੀਨੇਟਰ ਸੁਖਦੇਵ ਸਿੰਘ, ਲਖਬੀਰ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹਰਮਨਦੀਪ ਸਿੰਘ ਵਲੋਂ ਖ਼ੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ | ਇਸ ਮੌਕੇ ਡਾ. ਰਾਜੂ ਚੌਹਾਨ ਨੇ ਖ਼ੂਨ ਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨ ਪੱਤਰ ਵੰਡੇ ਅਤੇ ਮੀਡੀਆ ਰਾਹੀਂ ਲੋਕਾਂ ਨੂੰ ਮਾਨਵਤਾ ਦੇ ਭਲੇ ਲਈ ਹਰੇਕ ਵਿਅਕਤੀ ਨੂੰ ਖੂਨਦਾਨ ਕਰਨ ਲਈ ਕਿਹਾ | ਇਸ ਮੌਕੇ ਯੂਥ ਕਲੱਬ ਪੰਜਾਬ ਦੇ ਮੈਂਬਰ, ਡਾ. ਦੀਪਇੰਦਰ ਸਿੰਘ, ਡਾ. ਸੁਖਵੰਤ ਕੌਰ, ਡਾ. ਸਮਰਿਧੀ, ਗੁਰਬੀਰ ਸਿੰਘ ਹੈਲਥ ਸੁਪਰਵਾਈਜਰ, ਗੁਰਲਾਲ ਸਿੰਘ ਬਲਾਕ ਐਜੂਕੇਟਰ, ਰਬਿੰਦਰ ਸਿੰਘ ਭੋਜੀਆਂ, ਮੁਨੀਸ਼ ਮਹਿਤਾ ਸੀਨੀਅਰ ਫਾਰਮੇਸੀ ਅਫ਼ਸਰ, ਕੁਲਜੀਤ ਕੌਰ ਨਰਸਿੰਗ ਸਿਸਟਰ, ਵਰਿੰਦਰ ਕੌਰ ਏ.ਐ?ਨ.ਐ?ਮ., ਗੁਰਮੀਤ ਸਿੰਘ ਅਤੇ ਆਸ਼ਾ ਵਰਕਰਾਂ ਆਦਿ ਹਾਜ਼ਰ ਸਨ |