ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਅਣਪਛਾਤੇ ਚੋਰਾਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਘਰ ਵਿਚ ਖੜ੍ਹੇ ਦੋ ਬੁਲੇਟ ਮੋਟਰਸਾਈਕਲ ਚੋਰੀ ਕਰ ਲਏ ਗਏ | ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਅੰਦਰ ਕੈਦ ਹੋ ਗਈ | ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਬਿਕਰਮਜੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਗਹਿਰੀ ਨੇ ਦੱਸਿਆ ਕਿ ਮਿਤੀ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਸ ਦੇ ਘਰੋਂ ਉਸ ਦਾ ਬੁਲੱਟ ਮੋਟਰਸਾਇਕਲ ਨੰਬਰੀ ਪੀ.ਬੀ. 10 ਏ.ਡਬਲਯੂ 7565 ਅਤੇ ਉਸ ਦੇ ਭਰਾ ਜੋਬਨਜੀਤ ਸਿੰਘ ਦਾ ਬੁਲੇਟ ਮੋਟਰਸਾਈਕਲ ਨੰਬਰੀ ਪੀ.ਬੀ. 02 ਏ.ਐਚ. 6570 ਨੂੰ ਕਿਸੇ ਤਿੰਨ ਨਾਮਲੂਮ ਵਿਅਕਤੀਆਂ ਵਲੋਂ ਚੋਰੀ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਸਾਰੀ ਘਟਨਾ ਉਨ੍ਹਾਂ ਦੇ ਘਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਅੰਦਰ ਕੈਦ ਹੋ ਗਈ | ਇਸ ਸੰਬੰਧੀ ਏ.ਐਸ.ਆਈ. ਨਰਿੰਦਰ ਸਿੰਘ ਨੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |