29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਧੰੰਨ ਧੰਨ ਬਾਬਾ ਸੁਰਜਨ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-09-2025
ਸ਼ਾਹਬਾਜ਼ਪੁਰ, 28 ਸਤੰਬਰ (ਪ੍ਰਦੀਪ ਬੇਗੇਪੁਰ)-ਔਲਖਾਂ ਦੇ ਵਡੇਰੇ ਧੰਨ ਧੰਨ ਬਾਬਾ ਸੁਰਜਨ ਜੀ ਦਾ ਜਨਮ ਦਿਹਾੜਾ ਸਥਾਨਕ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਸਰਹਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬਾਰੇ ਦੀ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਤੇ ਧੰੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਂਕੜੇ ਸ਼ਰਧਾਲੂਆਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਸਿਰਮੌਰ ਕਵੀਸ਼ਰ ਜਥੇ ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ ਤੋਂ ਇਲਾਵਾ ਹੋਰ ਜਥਿਆਂ ਨੇ ਕੌਮ ਦੇ ਸ਼ਹੀਦਾਂ ਤੇ ਭਗਤਾਂ ਦਾ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ ਵਿਚਾਰਾਂ ਕੀਤੀਆਂ | ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਅਵਤਾਰ ਸਿੰਘ ਘਰਿਆਲਾ, ਬਾਬਾ ਚੰਦ ਸਿੰਘ ਮਖੂ, ਬਾਬਾ ਸੂਬਾ ਸਿੰਘ ਕੋਹਾੜਕਾ, ਬਾਬਾ ਹਰਦੇਵ ਸਿੰਘ ਝਾੜ ਸਾਹਿਬ, ਬਾਬਾ ਸ਼ਿੰਦਰ ਸਿੰਘ ਸਭਰਾ, ਬਾਬਾ ਚਰਨ ਸਿੰਘ ਦਿਆਲਪੁਰ ਆਦਿ ਸੰਤਾਂ ਮਹਾਂਪੁਰਸ਼ਾਂ ਨੇ ਪਹੁੰਚ ਕੇ ਸੰਗਤ ਦੇ ਦਰਸ਼ਨ ਕੀਤੇ | ਇਸ ਮੌਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੋਂ ਇਲਾਵਾ ਹੋਰ ਸਿਆਸੀ ਆਗੂਆਂ ਨੇ ਵੀ ਹਾਜ਼ਰੀ ਭਰੀ | 27 ਸਤੰਬਰ ਰਾਤ ਨੂੰ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਭਾਈ ਜਰਨੈਲ ਸਿੰਘ ਕੋਹਾੜਕਾ, ਭਾਈ ਗੁਰਦੇਵ ਸਿੰਘ ਕੋਹਾੜਕਾ ਆਦਿ ਰਾਗੀ ਜਥਿਆਂ ਨੇ ਸ਼ਬਦ ਬਾਣੀ ਦਾ ਕੀਰਤਨ ਕੀਤਾ | ਸ਼ਾਮ ਨੂੰ ਕਬੱਡੀ ਦਾ ਮੈਚ ਬਾਬਾ ਬਿਧੀ ਚੰਦ ਸਪੋਰਟਸ ਕਲੱਬ ਫਰੰਦੀਪੁਰ ਅਤੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਤੇਜਾ ਸਿੰਘ ਵਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਜੇਤੂ ਟੀਮ ਨੂੰ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਤ ਨੂੰ ਆਤਿਸ਼ਬਾਜ਼ੀ ਵੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਜੀ ਆਇਆਂ ਨੂੰ ਆਖਦੇ ਹੋਏ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗਣੇਸ਼ ਸੇਵਕ ਦਲ ਨੇ ਮੰਦਰ ਵਿਚ ਠਾਕੁਰ ਜੀ ਭੋਗ ਰਸੋਈ ਦੀ ਕੀਤੀ ਸ਼ੁਰੂਆਤ <br/> ਅਗਲੀ ਖ਼ਬਰ ਚੋਰਾਂ ਵਲੋਂ ਘਰ ਵਿਚੋਂ ਦੋ ਬੁਲੇਟ ਮੋਟਰਸਾਈਕਲ ਚੋਰੀ
Ad Position 24