29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਡਰੋਨ ਰਾਹੀਂ ਆਈ 510 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 29-09-2025
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਪਾਕਿਸਤਾਨ ਦੀ ਤਰਫੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਚਾਹਲ ਤੋਂ ਹਵੇਲੀਆਂ ਆਦਿ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਇੰਸ. ਓਮ ਪ੍ਰਕਾਸ਼ ਸੋਨੀ ਬੀ.ਓ.ਪੀ. ਨੌਸ਼ਹਿਰਾ ਢਾਲਾ ਨੇ ਫੋਨ 'ਤੇ ਇਤਲਾਹ ਦਿੱਤੀ ਕਿ ਪਿੰਡ ਨੌਸ਼ਿਹਰਾ ਢਾਲਾ ਹੈਰੋਇਨ ਦਾ ਪੈਕੇਟ ਡਿੱਗਾ ਹੈ, ਜਿਸ 'ਤੇ ਪੁਲਿਸ ਪਾਰਟੀ ਨੇ ਨੌਸ਼ਿਹਰਾ ਢਾਲਾ ਪਹੁੰਚ ਕੇ ਇਕ ਵਜ਼ਨਦਾਰ ਪੈਕਿੰਗ ਮੋਮੀ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਹੈਰੋਇਨ ਬਰਾਮਦ ਹੋਈ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਹੈ | ਉਕਤ ਪੈਕੇਟ ਦਾ ਵਜ਼ਨ ਕਰਨ 'ਤੇ ਹੈਰੋਇਨ ਦਾ ਵਜ਼ਨ 510 ਗ੍ਰਾਮ ਹੋਇਆ | ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਸ ਵਿਅਕਤੀ ਵਲੋਂ ਮੰਗਵਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਵਿਖੇ ਸ੍ਰੀ ਰਾਮ ਲੀਲ੍ਹਾ ਦੀ ਛੇਵੀਂ ਨਾਈਟ ਦਾ ਚੇਅਰਮੈਨ ਖਹਿਰਾ ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਸ੍ਰੀ ਗਣੇਸ਼ ਸੇਵਕ ਦਲ ਨੇ ਮੰਦਰ ਵਿਚ ਠਾਕੁਰ ਜੀ ਭੋਗ ਰਸੋਈ ਦੀ ਕੀਤੀ ਸ਼ੁਰੂਆਤ <br/>
Ad Position 24