29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-09-2025
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਦੀ ਅਗਵਾਈ ਹੇਠ ਸ਼ਹੀਦੇ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਅਤੇ ਸਿਰੜੀ ਵਾਲੇ ਸਾਂਈ ਬਾਬਾ ਜੀ ਦਾ ਜਨਮ ਦਿਹਾੜਾ ਪੂਰੀ ਸਰਧਾ, ਸਤਿਕਾਰ ਅਤੇ ਪੂਰੇ ਉਤਸ਼ਾਹ ਸਹਿਤ ਮਨਾਇਆ ਗਿਆ | ਸਭ ਤੋਂ ਪਹਿਲਾਂ ਉਚੇਚੇ ਤੌਰ 'ਤੇ ਪਹੁੰਚੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਮੈਡਮ ਸ਼ੂਭੀ ਭਾਰਦਵਾਜ ਨੇ ਮਹਾਨ ਕ੍ਰਾਂਤੀਕਾਰੀ ਯੋਧੇ ਅਤੇ ਰੂਹਾਨੀਅਤ ਦੀ ਪ੍ਰਤੀਕ ਸ਼ਾਂਈ ਬਾਬਾ ਜੀ ਦੀਆਂ ਪ੍ਰਤਿਮਾਵਾਂ 'ਤੇ ਫੁੱਲ ਮਾਲਾਵਾਂ ਚੜਾ ਕੇ ਆਪਣਾ ਆਕੀਦਾ ਪੇਸ਼ ਕੀਤਾ | ਇਸ ਮੌਕੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆ ਨੂੰ ਝੰਜੋੜਿਆ ਕਿ ਕਿਵੇਂ ਭਗਤ ਸਿੰਘ ਹੁਰਾਂ ਨੂੰ ਆਪਣੇ ਸਾਥੀਆਂ ਸਮੇਤ ਆਪਣੇ ਜੀਵਨ ਦਾ ਉਦੇਸ਼ ਮਿਥਿਆ ਅਤੇ ਉਸ ਉਦੇਸ਼ ਦੀ ਪ੍ਰਾਪਤੀ ਲਈ ਚੜ੍ਹਦੀ ਉਮਰੇ ਫਾਂਸੀ ਦਾ ਰੱਸਾ ਚੁੰਮ ਕੇ ਹਮੇਸ਼ਾਂ ਹਮੇਸ਼ਾਂ ਲਈ ਅਮਰ ਹੋ ਗਏ | ਇਸੇ ਤਰ੍ਹਾਂ ਉਨ੍ਹਾਂ ਸਾਂਈ ਬਾਬਾ ਜੀ ਦੇ ਸੰਕਲਪ 'ਮਾਨਵ ਸੇਵਾ-ਮਾਧਵ ਸੇਵਾ' ਬਾਰੇ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਮੈਡਮ ਸ਼ੁਭੀ ਭਾਰਦਵਾਜ ਨੇ ਮਹਾਨ ਸ਼ਖ਼ਸੀਅਤਾਂ ਪ੍ਰਤੀ ਸ਼ਰਧਾ ਭੇਟ ਕਰਦੇ ਹੋਏ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਦੇ ਜੀਵਨ ਤੋਂ ਸਬਕ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਰਿੰਦਰ ਸਿੰਘ ਐਡਮਨਿਸਟ੍ਰੇਟਰ, ਸ੍ਰੀਮਤੀ ਸੋਨੀਆ ਸ਼ਰਮਾ ਵਾਈਸ ਪਿ੍ੰਸੀਪਲ, ਮੈਡਮ ਮਨਿੰਦਰ ਕੌਰ, ਮੈਡਮ ਮੰਜੂ, ਦਲਜੀਤ ਸਿੰਘ, ਬਾਕੀ ਸਟਾਫ਼ ਮੈਂਬਰ ਅਤੇ ਸਕੂਲ ਦੇ ਵਿਦਿਆਰਥੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਦੀ ਮੀਟਿੰਗ <br/> ਅਗਲੀ ਖ਼ਬਰ ਖੇਮਕਰਨ ਵਿਖੇ ਸ੍ਰੀ ਰਾਮ ਲੀਲ੍ਹਾ ਦੀ ਛੇਵੀਂ ਨਾਈਟ ਦਾ ਚੇਅਰਮੈਨ ਖਹਿਰਾ ਨੇ ਕੀਤਾ ਉਦਘਾਟਨ <br/>
Ad Position 24