29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 29-09-2025
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 6 ਅਕਤੂਬਰ ਨੂੰ ਹੋਵੇਗੀ, ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਦੀ ਵਿਸ਼ੇਸ਼ ਮੀਟਿੰਗ ਮਾ. ਤਸਵੀਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਜ਼ੋਨ ਮੁਖੀ ਸੰਦੀਪ ਧਾਰੀਵਾਲ ਭੋਜਾ, ਮੁਖਤਾਰ ਗੋਪਾਲਪੁਰ, ਤਰਲੋਚਨ ਸਿੰਘ ਗੁਰਦਾਸਪੁਰ, ਸੁਮੀਤ ਸਿੰਘ ਅੰਮਿ੍ਤਸਰ, ਜਸਪਾਲ ਬਾਸਰਕੇ, ਕੈਪਟਨ ਮਾਨਾਵਾਲਾ, ਦੀਵਾਨ ਧਾਰੀਵਾਲ ਭੋਜਾ, ਪਿ੍ੰਸੀਪਲ ਮੇਲਾ ਰਾਮ ਆਦਿ ਸ਼ਾਮਿਲ ਹੋਏ | ਮੀਟਿੰਗ ਦੌਰਾਨ ਵਿਦਿਆਰਥੀ ਚੇਤਨਾ ਪ੍ਰੀਖਿਆ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ 29 ਅਤੇ 31 ਅਗਸਤ ਨੂੰ ਹੋਣ ਵਾਲੀ ਚੇਤਨਾ ਪਰਖ ਪ੍ਰੀਖਿਆ ਹੜ੍ਹਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਸੀ | ਹੁਣ ਇਹ ਪ੍ਰੀਖਿਆ ਮਾਝਾ ਜ਼ੋਨ ਵਿਚ ਸਕੂਲਾਂ 6 ਅਕਤੂਬਰ ਦਿਨ ਸੋਮਵਾਰ ਨੂੰ ਕਰਵਾਈ ਜਾ ਰਹੀ ਹੈ, ਜੋ ਮਹਾਨ ਗਦਰੀ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਹੈ | ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਵਹਿਮਾਂ-ਭਰਮਾਂ, ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨਾ ਅਤੇ ਮਹਾਨ ਵਿਗਿਆਨੀਆਂ ਤੇ ਦੇਸ਼ ਭਗਤਾਂ ਦੇ ਰੂਬਰੂ ਕਰਨਾ ਅਤੇ ਵਿਗਿਆਨਿਕ ਸੋਚ ਪੈਦਾ ਕਰਨਾ ਹੈ | ਜਾਣਕਾਰੀ ਦਿੰਦੇ ਹੋਏ ਜ਼ੋਨ ਮੀਡੀਆ ਮੁਖੀ ਰਜਵੰਤ ਸਿੰਘ ਬਾਗੜੀਆਂ ਨੇ ਦੱਸਿਆ ਕਿ ਅੰਮਿ੍ਤਸਰ, ਗੁਰਦਾਸਪੁਰ, ਤਰਨ ਤਾਰਨ ਏਰੀਆ ਵਿਚ ਪ੍ਰੀਖਿਆ ਸੰਬੰਧੀ ਨਿਗਰਾਨਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ | ਇਹ ਪ੍ਰੀਖਿਆ ਓ.ਐਮ.ਆਰ. ਸ਼ੀਟ 'ਤੇ ਹੋਵੇਗੀ, ਜਿਸ ਵਿਚ ਕੁੱਲ 60 ਪ੍ਰਸ਼ਨ ਪੁੱਛੇ ਜਾਣਗੇ | ਪੇਪਰ ਦਾ ਸਮਾਂ 40 ਮਿੰਟ ਦਾ ਹੋਵੇਗਾ | ਪ੍ਰੀਖਿਆ ਵਿਚ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਕਿਤਾਬਾਂ ਦੇ ਸੈਟ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>...
Ad Position 24