ਫਤਿਆਬਾਦ, 28 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕਿ੍ਪਾ ਦੁਆਰਾ ਚੁਪਿਹਰਾ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸੁੱਖ ਆਸਣ ਸੁਸਾਇਟੀ ਦੀਆਂ ਬੀਬੀਆਂ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਬਦ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਤਰਸੇਮ ਸਿੰਘ ਦੇ ਪਰਿਵਾਰ ਵਲੋਂ ਬੀਬੀ ਕੰਵਲਜੀਤ ਕੌਰ ਵਲੋਂ ਕੀਤਾ ਗਿਆ, ਜਿਸ ਨੂੰ ਸੁਸਾਇਟੀ ਦੀਆਂ ਮੈਂਬਰ ਰਜਵੰਤ ਕੌਰ ਅਤੇ ਜਸਬੀਰ ਕੌਰ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰ ਮਨਜੀਤ ਕੌਰ, ਜਸਬੀਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਬਲਬੀਰ ਕੌਰ, ਮਨਜੀਤ ਕੌਰ, ਜਗੀਰ ਕੌਰ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰੇਖਾ ਅਰੋੜਾ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਤੇਜਿੰਦਰ ਕੌਰ, ਸ਼ੀਤਲ ਕੌਰ, ਮਾਨਸ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਗਗਨਦੀਪ ਸਿੰਘ ਆਦਿ ਨੇ ਹਾਜ਼ਰੀ ਭਰੀ |