29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਕਾਮੇਡੀ ਕਲਾਕਾਰ ਤੇ ਫ਼ਿਲਮ ਅਦਾਕਾਰ ਸੁਦੇਸ਼ ਲਹਿਰੀ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 29-09-2025
ਰਾਮ ਤੀਰਥ, 28 ਸਤੰਬਰ (ਧਰਵਿੰਦਰ ਸਿੰਘ ਔਲਖ)—ਉੱਘੇ ਕਾਮੇਡੀ ਕਲਾਕਾਰ ਅਤੇ ਫ਼ਿਲਮ ਅਦਾਕਾਰ ਸੁਦੇਸ਼ ਲਹਿਰੀ ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਦਾ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਦੇ ਗੱਦੀ ਨਸ਼ੀਨ ਮਹੰਤ ਮਲਕੀਤ ਨਾਥ, ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਅਤੇ ਸਾਬਕਾ ਡਿਪਟੀ ਮੇਅਰ ਓਮ ਪ੍ਰਕਾਸ਼ ਗੱਬਰ, ਸੇਵਾਦਾਰ ਬਾਬਾ ਬਲਵੰਤ ਨਾਥ ਆਦਿ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ 7 ਅਕਤੂਬਰ ਨੂੰ ਮਨਾਏ ਜਾ ਰਹੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ 4 ਅਕਤੂਬਰ ਨੂੰ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਵੀ ਸੱਦਾ ਦਿੱਤਾ | ਇਸ ਮੌਕੇ ਬਾਬਾ ਸਵਿੰਦਰ ਨਾਥ ਲੋਹਗੜ, ਬਾਬਾ ਪ੍ਰਗਟ ਨਾਥ ਤੇੜਾ, ਬਾਬਾ ਮੇਘ ਨਾਥ, ਬਾਬਾ ਪੰਮਾ ਨਾਥ, ਬਾਬਾ ਭੰਡਾਰੀ ਨਾਥ, ਬਾਬਾ ਅਗਮ ਨਾਥ, ਬਾਬਾ ਗੱਜਣ ਨਾਥ, ਬਿੱਟੂ ਨੰਗਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਆਖਿਆ ਜੀ ਆਇਆਂ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ <br/>
Ad Position 24