29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਆਖਿਆ ਜੀ ਆਇਆਂ

Ad Position 21
No active advertisement
ਅਜੀਤ ਡੈਸਕ 29-09-2025
ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਅੰਦਰ ਆਏ ਭਿਆਨਕ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਦੀ ਮਦਦ ਕਰਨ ਵਿਚ ਅੱਗੇ ਹੋ ਸ਼ਲਾਘਾਯੋਗ ਰੋਲ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਜਨਾਲਾ ਪਹੁੰਚਣ 'ਤੇ ਬੀਤੀ ਸ਼ਾਮ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ ਦੀ ਅਗਵਾਈ 'ਚ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਹੀ ਕਾਹਨਾ ਗਊਸ਼ਾਲਾ ਅਜਨਾਲਾ ਦੇ ਅਹੁਦੇਦਾਰਾਂ ਵਲੋਂ ਵੀ ਸ. ਬਾਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਹਨਾ ਗਊਸ਼ਾਲਾ ਦੇ ਸੀਨੀਅਰ ਪ੍ਰਬੰਧਕ ਐਡਵੋਕੇਟ ਸੰਦੀਪ ਕੌਸ਼ਲ ਨੇ ਦੱਸਿਆ ਕਿ ਭਿਆਨਕ ਹੜ੍ਹਾਂ ਦੌਰਾਨ ਹੀ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ ਦਾ ਦੌਰਾ ਕਰਨ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਾਹਨਾ ਗਊਸ਼ਾਲਾ ਨੂੰ ਗਊਆਂ ਦੇ ਚਾਰੇ ਲਈ 51 ਹਜ਼ਾਰ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਸੀ ਅਤੇ ਚਾਰਾ ਦਿੱਤਾ ਗਿਆ ਜਿਸ ਲਈ ਉਨ੍ਹਾਂ ਨੂੰ ਹੁਣ ਅਜਨਾਲਾ ਪਹੁੰਚਣ ਤੇ ਪ੍ਰਧਾਨ ਮਨੋਜ ਕੁਮਾਰ ਮੋਦੀ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਵਲੋਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਜਨਾਲਾ ਪਹੁੰਚਣ 'ਤੇ ਜੀ ਆਇਆਂ ਆਖਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਐਡਵੋਕੇਟ ਮਨਜੀਤ ਸਿੰਘ ਨਿੱਝਰ, ਪ੍ਰਧਾਨ ਮਨੋਜ ਮਹਿਤਾ, ਸਾਬਕਾ ਸਰਪੰਚ ਦਲਬੀਰ ਸਿੰਘ ਚੱਕਡੋਗਰਾਂ, ਕੌਸ਼ਲਦੀਪ, ਸੁਖਤਿੰਦਰ ਸਿੰਘ ਰਾਜੂ, ਜੈ ਭੰਡਾਰੀ, ਪਵਨ ਮਹਿਤਾ, ਰਾਕੇਸ਼ ਮਰਵਾਹਾ, ਰਾਜ ਭਾਰਦਵਾਜ, ਜੋਨੀ ਸ਼ਰਮਾ, ਸਵਰਨ ਸਿੰਘ ਗੁਲਾਬ, ਜਗਤਾਰ ਸਿੰਘ, ਡਾ: ਮਨਜੀਤ ਸਿੰਘ ਅਜਨਾਲਾ, ਤਲਵਿੰਦਰ ਸਿੰਘ ਪੁਰਬਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵੰਤਪਾਲ ਸਿੰਘ ਸੱਚਰ ਨੇ ਮਜੀਠਾ ਵਿਖੇ ਚੱਲ ਰਹੀ ਰਾਮਲੀਲ੍ਹਾ ਦਾ ਮਾਣਿਆ ਆਨੰਦ <br/> ਅਗਲੀ ਖ਼ਬਰ ਕਾਮੇਡੀ ਕਲਾਕਾਰ ਤੇ ਫ਼ਿਲਮ ਅਦਾਕਾਰ ਸੁਦੇਸ਼ ਲਹਿਰੀ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
Ad Position 24