29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਝਬਾਲ ਵਿਖੇ ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ <br/>

Ad Position 21
No active advertisement
ਅਜੀਤ ਡੈਸਕ 29-09-2025
ਝਬਾਲ, 28 ਸਤੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਕਸਬਾ ਝਬਾਲ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਵਿਕਾਸ ਰੈਲੀ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਐਸ.ਐਸ.ਪੀ. ਰਵਜੋਤ ਗਰੇਵਾਲ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਜਾਇਜ਼ਾ ਲੈਣ ਪੁੱਜੇ | ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਮੰਡੀਕਰਨ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਕਰਵਾਏ ਗਏ ਬਹੁ ਕਰੋੜੀ ਵਿਕਾਸ ਕਾਰਜਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ 3 ਅਕਤੂਬਰ ਨੂੰ ਉਦਘਾਟਨ ਕਰਨਗੇ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵੱਖ-ਵੱਖ ਕੰਮਾਂ ਲਈ ਸਰਕਾਰ ਵਲੋਂ ਲਗਭਗ 100 ਕਰੋੜ ਦੇ ਪ੍ਰਾਜੈਕਟਾਂ ਨੂੰ ਮੰਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਰਸਮੀ ਐਲਾਨ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ | ਇਸ ਸਮੇਂ ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਹੈਰੋਇਨ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਕੀਤੇ ਗਿ੍ਫ਼ਤਾਰ <br/> ਅਗਲੀ ਖ਼ਬਰ ਚੋਹਲਾ ਸਾਹਿਬ ਵਿਖੇ ਮਨਾਇਆ ਜਾਵੇਗਾ ਧੂਮਧਾਮ ਨਾਲ ਦੁਸਹਿਰਾ-ਤਰੁਨ ਜੋਸ਼ੀ <br/>
Ad Position 24