ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਸ਼ਰਾਬ, ਲਾਹਣ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੇ ਏ.ਐਸ.ਆਈ. ਪੁਲਿਸ ਪਾਰਟੀ ਨਾਲ ਗਸ਼ਤ ਦੇ ਸੰਬੰਧ ਵਿਚ ਅਕਾਲ ਅਕੈਡਮੀ ਗਗੜੇਵਾਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਜਵਿੰਦਰ ਸਿੰਘ ਉਰਫ਼ ਰਾਜਾ ਪੁੱਤਰ ਕੁਲਵੰਤ ਸਿੰਘ ਵਾਸੀ ਗਗੜੇਵਾਲ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ, ਜਿਸ 'ਤੇ ਪੁਲਿਸ ਪਾਰਟੀ ਵਲੋਂ ਰਾਜਵਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਥੋਂ ਉਨ੍ਹਾਂ ਨੂੰ 60 ਲੀਟਰ ਲਾਹਣ ਬਰਾਮਦ ਹੋਈ | ਰਾਜਵਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐਸ.ਆਈ. ਕਰਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਪਿੰਡ ਠੱਠਗੜ੍ਹ ਮੌਜੂਦ ਸਨ ਤਾਂ ਉਨ੍ਹਾਂ ਨੇ ਮੁਖ਼ਬਰ ਦੀ ਇਤਲਾਹ 'ਤੇ ਗੁਰਭਿੰਦਰ ਸਿੰਘ ਉਰਫ਼ ਜੰਜੂ ਪੁੱਤਰ ਸਤਨਾਮ ਸਿੰਘ ਵਾਸੀ ਠੱਠਗੜ੍ਹ ਦੇ ਘਰ ਛਾਪਾ ਮਾਰਕੇ ਉਸ ਦੇ ਘਰੋਂ 800 ਲੀਟਰ ਲਾਹਣ ਬਰਾਮਦ ਕੀਤੀ | ਗੁਰਭਿੰਦਰ ਸਿੰਘ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ | ਐਸ.ਐਸ.ਪੀ. ਗਰੇਵਾਲ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਏ.ਐਸ.ਆਈ . ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਅੱਡਾ ਦਿਆਲਪੁਰਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਮੁਖ਼ਬਰ ਦੀ ਇਤਲਾਹ 'ਤੇ ਸੁਰਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਭੈਣੀ ਗੁਰਮੁਖ ਸਿੰਘ ਦੇ ਘਰ ਛਾਪਾ ਮਾਰ ਕੇ ਉਸ ਨੂੰ 6000 ਮਿ.ਲੀ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐਸ.ਆਈ. ਜਗਦੀਸ਼ ਸਿੰਘ ਨੇ ਿਲੰਕ ਰੋਡ ਖੇਮਕਰਨ ਦੇ ਪਾਸੋਂ ਇਕ ਪੈਦਲ ਆਉਂਦੇ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 7 ਗ੍ਰਾਮ 83 ਮਿ.ਲੀ. ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰਬਰ 13 ਖੇਮਕਰਨ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐਸ.ਆਈ. ਰਾਜਬੀਰ ਸਿੰਘ ਪੁਲ ਡਰੇਨ ਮਾੜੀ ਮੇਘਾ ਮੌਜੂਦ ਸਨ ਤਾਂ ਇਕ ਨੌਜਵਾਨ ਆਪਣੇ ਮੋਢੇ ਤੋਂ ਇਕ ਕੈਨ ਪਲਾਸਟਿਕ ਵਜ਼ਨਦਾਰ ਚੁੱਕੀ ਆਉਂਦਾ ਪਿੰਡ ਮਾੜੀ ਉਧੋਕੇ ਵਾਲੇ ਪਾਸੇ ਤੋਂ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਵਲੋਂ ਫੜੇ ਕੈਨ ਦੀ ਜਾਂਚ ਕੀਤੀ ਤਾਂ ਉਸ ਵਿਚੋਂ 18,750 ਮਿ.ਲੀ. (25 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਹੋਈ | ਫੜੇ ਗਏ ਨੌਜਵਾਨ ਦੀ ਪਛਾਣ ਜਗਵਿੰਦਰ ਸਿੰਘ ਉਰਫ਼ ਸਰਦੂਲ ਸਿੰਘ ਵਾਸੀ ਮਾੜੀ ਮੇਘਾ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐਸ.ਆਈ. ਵਰਿਆਮ ਸਿੰਘ ਸਾਥੀ ਕਰਮਚਾਰੀਆਂ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਨੇੜੇ੍ਹ ਐ?ਫ.ਸੀ.ਆਈ. ਗੌਦਾਮ ਨੌਸਹਿਰਾ ਪੰਨੂੰਆਂ ਸਾਹਮਣੇ ਤੋਂ ਦੋ ਮੋਨੇ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜਿੰਨਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਪਹਿਲੇ ਨੌਜਵਾਨ ਨੇ ਆਪਣੇ ਪਹਿਨੇ ਹੋਏ ਲੋਅਰ ਦੀ ਸੱਜੀ ਜੇਬ ਵਿਚੋਂ ਇਕ ਕਾਲੇ ਰੰਗ ਦਾ ਮੋਮੀ ਲਿਫਾਫਾ ਹੇਠਾਂ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਦੂਸਰੇ ਨੌਜਵਾਨ ਨੇ ਵੀ ਇਕ ਮੋਮੀ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਦਿੱਤਾ, ਜਿੰਨਾਂ ਨੂੰ ਕਾਬੂ ਕਰਕੇ ਉਨ੍ਹਾਂ ਵਲੋਂ ਸੁੱਟੇ ਮੋਮੀ ਲਿਫ਼ਾਫਿਆਂ ਦੀ ਜਾਂਚ ਕੀਤੀ ਤਾਂ ਉਕਤ ਨੌਜਵਾਨਾਂ, ਜਿੰਨਾਂ ਵਿਚ ਗੁਰਦਿੱਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਦਦੇਹਰ ਸਾਹਿਬ ਦੇ ਲਿਫਾਫੇ ਵਿਚੋਂ 6 ਗ੍ਰਾਮ ਹੈਰੋਇਨ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੌਧਰੀ ਵਾਲਾ ਦੇ ਲਿਫਾਫੇ ਵਿਚੋਂ 15 ਗ੍ਰਾਮ ਹੈਰੋਇਨ, ਇਕ ਕੰਡਾ ਅਤੇ 100-100 ਦੇ 5 ਨੋਟ ਭਾਰਤੀ ਕਰੰਸੀ ਬਰਾਮਦ ਹੋਏ | ਇਸ ਸੰਬੰਧੀ ਥਾਣਾ ਸਰਹਾਲੀ ਵਿਖੇ ਉਕਤ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |