11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਤਰਨ ਤਾਰਨ ਉਪ ਚੋਣ ਲਈ ਸਨਿਚਰਵਾਰ ਨੂੰ 12 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ

Ad Position 21
No active advertisement
ਅਜੀਤ ਡੈਸਕ 19-10-2025
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਸ਼ਨੀਵਾਰ ਨੂੰ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਰਿਟਰਨਿੰਗ ਅਫਸਰ-ਕਮ-ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ ਕੋਲ ਅੱਜ ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਲੀਨਾ ਸੰਧੂ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਅਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਨਿਰਮਲ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਸ਼੍ਰ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ ਵੀ ਆਪਣੇ ਨਾਮਜ਼ਦਗੀ ਪੱਤਰ ਭਰ ਚੁੱਕੇ ਹਨ | ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਐਕਟ ਦੇ ਤਹਿਤ ਛੁੱਟੀਆਂ ਹਨ ਅਤੇ ਇਨ੍ਹਾਂ ਤਾਰੀਖਾਂ 'ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ | ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਲਈ ਰੈਲੀ ਕੱਢੀ <br/> ਅਗਲੀ ਖ਼ਬਰ ਬਚਪਨ ਪਲੇਅ ਸਕੂਲ ਵਿਖੇ ਜਾਗਰੂਕਤਾ ਰੈਲੀ ਕੱਢੀ
Ad Position 24