11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ, ਇਕ ਫ਼ਰਾਰ

Ad Position 21
No active advertisement
ਅਜੀਤ ਡੈਸਕ 19-10-2025
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਾੜੀਮੇਘਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਕਾਲਾ ਸਿੰਘ ਪੁੱਤਰ ਕਾਕੂ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਕਮਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਫਤਹਿਪੁਰ ਸੁੱਗਾ ਨਜ਼ਦੀਕ ਨਾਕਾਬੰਦੀ ਦੌਰਾਨ ਸਮਸ਼ੇਰਿ ਸੰਘ ਪੁੱਤਰ ਜਗਜੀਤ ਸਿੰਘ ਵਾਸੀ ਸੁਰਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਸਾਹਿਬ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਰਾਮਦਾਸ ਕਾਲੋਨੀ ਪੱਟੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 50 ਕਿਲੋ ਲਾਹਣ ਬਰਾਮਦ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਅਨਿਲ ਜੋਸ਼ੀ ਨੇ ਤਰਨ ਤਾਰਨ ਦੇ ਲੋਕਾਂ ਅਤੇ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ... ਅਗਲੀ ਖ਼ਬਰ ਸੁਖਬੀਰ ਦੀ ਫ਼ੇਰੀ ਨੇ ਤਰਨ ਤਾਰਨ 'ਚ ਅਕਾਲੀ ਲਹਿਰ ਨੂੰ ਦਿੱਤਾ ਵੱਡਾ ਹੁਲਾਰਾ <br/>
Ad Position 24