ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਭਾਈ ਮਨਦੀਪ ਸਿੰਘ ਨੇ ਸ਼ਨੀਵਾਰ ਤਰਨ ਤਾਰਨ ਐੱਸ.ਡੀ.ਐੱਮ. ਦਫ਼ਤਰ ਗੁਰਮੀਤ ਸਿੰਘ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ | ਇਸ ਤੋਂ ਪਹਿਲਾਂ ਸ਼ਹਿਰ ਵਿਚ ਇਕ ਰੋਡ ਸ਼ੋਅ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ, ਪੰਥਕ ਧਿਰਾਂ ਅਤੇ ਲੋਕ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵਿਚੋਂ ਦੂਸਰੇ ਭਰਾ ਭਾਈ ਹਰਦੀਪ ਸਿੰਘ ਵੀ ਨਾਲ ਮੌਜੂਦ ਸਨ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਸਮੂਹ ਲੀਡਰਸ਼ਿਪ ਜਿਸ ਵਿਚ ਮੁੱਖ ਤੌਰ 'ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਅਕਾਲੀ ਦਲ ਪੁਨਰ ਸੁਰਜੀਤ ਤੋਂ ਸੁਰਜੀਤ ਸਿੰਘ ਰੱਖੜਾ, ਜਗਦੀਸ਼ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਬਾਬੂ ਸਿੰਘ ਬਰਾੜ, ਭਾਈ ਕਾਬਲ ਸਿੰਘ, ਚਾਚਾ ਪ੍ਰਗਟ ਸਿੰਘ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਸੁਖਬੀਰ ਸਿੰਘ ਵਲਟੋਹਾ, ਭਾਈ ਭੁਪਿੰਦਰ ਸਿੰਘ ਗੱਦਲੀ (ਭਰਾਤਾ ਸ਼ਹੀਦ ਭਾਈ ਹਰਜਿੰਦਰ ਸਿੰਘ ਅਤੇ ਸੁੱਖਾ), ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਅਮਨਦੀਪ ਸਿੰਘ ਡੱਡੂਆਣਾਂ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਮੋਹਕਮ ਸਿੰਘ, ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਦਲਜੀਤ ਸਿੰਘ ਜਵੰਦਾ, ਭਾਨਾ ਸਿੱਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਜਰਮਨਜੀਤ ਸਿੰਘ, ਭਾਈ ਕਰਨਵੀਰ ਸਿੰਘ ਫਿਰੋਜ਼ਪੁਰ, ਭਾਈ ਅਜੇਪਾਲ ਸਿੰਘ ਢਿਲੋਂ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਰਮਨਦੀਪ ਸਿੰਘ ਮੁੰਡਾਪਿੰਡ, ਬਾਬਾ ਹਰਪ੍ਰੀਤ ਸਿੰਘ, ਐਡਵੋਕੇਟ ਕਰਨਵੀਰ ਸਿੰਘ ਪੰਨੂ, ਭਾਈ ਦਇਆ ਸਿੰਘ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਬੀਬੀ ਮਨਜੀਤ ਕੌਰ, ਭਾਈ ਅਮਰਜੀਤ ਸਿੰਘ ਸੋਨੂੰ ਪੰਡੋਰੀ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਚਮਕੌਰ ਸਿੰਘ, ਭਾਈ ਰਣਜੀਤ ਸਿੰਘ ਝਬਾਲ, ਭਾਈ ਹਰਪ੍ਰੀਤ ਸਿੰਘ, ਭਾਈ ਅਜੈਬ ਸਿੰਘ ਗਾਲਿਬ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਅਮਰੀਕ ਸਿੰਘ ਬਿੱਟਾ ਤੋਂ ਇਲਾਵਾ ਹੋਰ ਜਥੇਬੰਦੀਆਂ ਵਿਚੋਂ ਸ਼੍ਰੋਮਣੀ ਅਕਾਲੀ ਦਲ (ਮਾਨ) ਤੋਂ ਈਮਾਨ ਸਿੰਘ ਮਾਨ, ਹਰਪਾਲ ਸਿੰਘ ਬਲੇਰ, ਉਪਕਾਰ ਸਿੰਘ ਸੰਧੂ ਤੇ ਉਨ੍ਹਾਂ ਦੇ ਸਾਥੀ ਵੀ ਹਾਜ਼ਰ ਸਨ | ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਇਕੱਤਰ ਹੋਏ, ਜਿੱਥੇ ਸਾਰੀ ਸੰਗਤ ਨੇ ਨਤਮਸਤਕ ਹੋ ਕੇ ਜ਼ਿਮਨੀ ਚੋਣ ਵਿਚ ਫ਼ਤਹਿ ਲਈ ਅਰਦਾਸ ਕੀਤੀ | ਗੁ: ਬੀੜ ਬਾਬਾ ਬੁੱਢਾ ਸਾਹਿਬ ਤੋਂ ਸ਼ੁਰੂ ਹੋਇਆ ਇਹ ਕਾਫ਼ਲਾ ਸੈਂਕੜਿਆਂ ਗੱਡੀਆਂ, ਮੋਟਰਸਾਈਕਲਾਂ ਤੇ ਜ਼ਜ਼ਬੇ ਨਾਲ ਭਰਪੂਰ ਨੌਜਵਾਨਾਂ ਦੇ ਨਾਹਰਿਆਂ ਨਾਲ ਗੂੰਜਦਾ ਹੋਇਆ ਪੜਾਅ-ਦਰ-ਪੜਾਅ ਤਰਨ ਤਾਰਨ ਐੱਸ.ਡੀ.ਐੱਮ. ਦਫ਼ਤਰ ਪਹੁੰਚਿਆ | ਰਸਤੇ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੇ ਉਤਸ਼ਾਹ ਨਾਲ ਭਾਈ ਮਨਦੀਪ ਸਿੰਘ ਅਤੇ ਬਾਪੂ ਤਰਸੇਮ ਸਿੰਘ ਦਾ ਹਾਰਾਂ, ਫੁੱਲਾਂ ਅਤੇ ਸਿਰੋਪਾਓ ਨਾਲ ਸਵਾਗਤ ਕੀਤਾ |