09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਇੰਡੀਅਨ ਟੈਲੇਂਟ ਓਲੰਪੀਆਡ ਦੀ ਪ੍ਰੀਖਿਆ 'ਚੋਂ ਰਾਜ ਪੱਧਰ 'ਤੇ ਰਹੇ ਅੱਵਲ <br/>

Ad Position 21
No active advertisement
ਅਜੀਤ ਡੈਸਕ 20-10-2025

ਗੋਇੰਦਵਾਲ ਸਾਹਿਬ, 19 ਅਕਤੂਬਰ (ਸਕੱਤਰ ਸਿੰਘ ਅਟਵਾਲ)-ਹਰ ਸਾਲ ਦੀ ਤਰ੍ਹਾਂ ਪੂਰੇ ਭਾਰਤ ਦੇ ਸੀ.ਬੀ.ਐੱਸ.ਈ. ਸਕੂਲਾਂ ਵਿਚ ਇੰਡੀਅਨ ਟੈਲੇਂਟ ਓਲੰਪੀਆਡ ਵਲੋਂ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਦੇਸ਼ ਦੇ ਹਜ਼ਾਰਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ ਦੇ ਪੇਪਰ ਦਿੱਤੇ | ਪੂਰੇ ਭਾਰਤ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਪਛਾੜ ਕੇ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਦੋ ਵਿਦਿਆਰਥੀ ਅਵਨੀਤ ਕੌਰ ਸਪੁੱਤਰੀ ਬਲਦੇਵ ਸਿੰਘ (ਜਮਾਤ ਚੌਥੀ), ਸਮਰ ਗੌਤਮ ਸਪੁੱਤਰ ਰਾਹੁਲ ਗੌਤਮ (ਜਮਾਤ ਤੀਸਰੀ) ਰਾਜ ਪੱਧਰ 'ਤੇ ਮੋਹਰੀ ਰਹੇ, ਜਿੰਨ੍ਹਾਂ ਨੂੰ ਨਕਦੀ ਚੈੱਕ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਦੇ ਨਾਲ ਹੀ ਤਿੰਨ ਹੋਰ ਵਿਦਿਆਰਥੀ ਆਰਵੀ ਚੌਧਰੀ ਸਪੁੱਤਰੀ ਹਰੀਸ਼ ਚੰਦਰ (ਜਮਾਤ ਚੌਥੀ), ਹਰਸੀਰਤ ਕੌਰ ਸਪੁੱਤਰੀ ਬਲਵਿੰਦਰ ਸਿੰਘ (ਜਮਾਤ ਨੌਂਵੀ) ਅਤੇ ਹਰਨੂਰ ਕੌਰ ਸਪੁੱਤਰੀ ਪਰਮਿੰਦਰ ਸਿੰਘ ਭੱਲਾ (ਜਮਾਤ ਪੰਜਵੀਂ) ਨੂੰ ਇੰਡੀਅਨ ਟੈਲੇਂਟ ਓਲੰਪੀਆਡ ਵਲੋਂ ਵਿਸ਼ੇਸ਼ ਐਕਸੀਲੈਂਸ ਐਵਾਰਡ ਮਿਲਿਆ | ਇਸ ਮੌਕੇ 'ਤੇ ਮਾਣ ਮਹਿਸੂਸ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪਿ੍ੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਅਤੇ ਹਮੇਸ਼ਾ ਮਿਹਨਤ ਕਰਕੇ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ ਪਿੰਡ-ਪਿੰਡ ਜਾ ਕੇ ਕਿਸਾਨਾਂ ਤੱਕ ਕੀਤੀ ਪਹੁੰਚ <br/> ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਦੀਵਾਲੀ ਸਮਾਗਮ ਕਰਵਾਇਆ <br/>
Ad Position 24