09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ ਪਿੰਡ-ਪਿੰਡ ਜਾ ਕੇ ਕਿਸਾਨਾਂ ਤੱਕ ਕੀਤੀ ਪਹੁੰਚ <br/>

Ad Position 21
No active advertisement
ਅਜੀਤ ਡੈਸਕ 20-10-2025

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਤਹਿਸੀਲਦਾਰ ਅਰਚਨਾ ਸ਼ਰਮਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ | ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ | ਉਨ੍ਹਾਂ ਦੱਸਿਆ ਕਿ ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜ਼ਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ | ਇਸ ਮੌਕੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਸਥਾਨਕ ਥਾਣਿਆਂ ਦੇ ਐਸਐਚਓ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਇੰਡੀਅਨ ਟੈਲੇਂਟ ਓਲੰਪੀਆਡ ਦੀ ਪ੍ਰੀਖਿਆ 'ਚੋਂ ਰਾਜ ਪੱ...
Ad Position 24