26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬਾਲ ਵਿਖੇ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਬਾਜ਼ਾਰਾਂ ਵਿਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 01-11-2025
ਝਬਾਲ, 31 ਅਕਤੂਬਰ (ਸੁਖਦੇਵ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਕਸਬਾ ਝਬਾਲ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਵਲੋਂ ਬਾਜ਼ਾਰਾਂ ਵਿਚ ਪਹੁੰਚ ਕੇ ਚੋਣ ਪ੍ਰਚਾਰ ਕਰਕੇ ਦੁਕਾਨਦਾਰਾਂ ਨੂੰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ ਅਤੇ ਪੰਜਾਬ ਵਿਚ ਇਸ ਸਮੇਂ ਹਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ | ਆਏ ਦਿਨ ਦੁਕਾਨਦਾਰਾਂ ਅਤੇ ਵਪਾਰੀ ਵਰਗ ਨੂੰ ਫਿਰੌਤੀਆਂ ਲਈ ਕਾਲਾਂ ਆ ਰਹੀਆਂ ਹਨ ਅਤੇ ਗੈਂਗਸਟਰਾਂ ਵਲੋਂ ਲੋਕਾਂ ਦੇ ਕਤਲੇਆਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬਹੁਤ ਮੁਸ਼ਕਿਲ ਦੌਰ ਵਿਚੋਂ ਗੁਜਰ ਰਿਹਾ ਹੈ, ਜਿਸਦੀ ਜਿੰਮੇਵਾਰੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ | ਇਸ ਮੌਕੇ ਦੁਕਾਨਦਾਰਾਂ ਵਲੋਂ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਜੇਤੂ ਬਣਾਉਣਗੇ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੰਤਰੀ ਸੰਜੀਵ ਅਰੋੜਾ ਵਲੋਂ ਪੀ.ਐਸ.ਪੀ.ਸੀ.ਐਲ. ਵਿਚ ਕੀਤੇ ਗਏ ਭਿ੍ਸ਼ਟਾਚਾਰ ਦੀ ਨਿਰਪੱਖ ਜਾਂਚ ਹੋਵੇ-ਸੁਖਬੀਰ ਸਿੰਘ... ਅਗਲੀ ਖ਼ਬਰ ਵੜਿੰਗ ਵਲੋਂ ਪੀ.ਆਰ.ਟੀ.ਸੀ., ਪਨਬੱਸ ਕਰਮਚਾਰੀਆਂ ਦੇ ਨਿੱਜੀਕਰਨ ਵਿਰੁੱਧ ਪ੍ਰਦਰਸ਼ਨ ਦਾ ਸਮਰਥਨ <br/>
Ad Position 24