ਝਬਾਲ, 31 ਅਕਤੂਬਰ (ਸੁਖਦੇਵ ਸਿੰਘ)-ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਐਮਾ ਕਲਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਲੋਂ ਭਰਵਾਂ ਪਿਆਰ ਅਤੇ ਸਹਿਯੋਗ ਮਿਲਿਆ, ਜਿਸ ਤੋਂ ਇਹ ਸਪੱਸ਼ਟ ਹੋ ਗਿਆ ਕਿ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ | ਪਿੰਡ ਐਮਾ ਕਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਪਿੰਡ ਵਾਸੀਆਂ ਨਾਲ ਰੂਬਰੂ ਹੋਣ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਥਾਨਕ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਾਅਦਾ ਕੀਤਾ ਕਿ 'ਆਪ' ਸਰਕਾਰ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ | ਇਸ ਮੌਕੇ ਪਿੰਡ ਐਮਾ ਕਲਾ ਨਿਵਾਸੀਆਂ ਨੇ ਹਰਮੀਤ ਸਿੰਘ ਸੰਧੂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣਗੇ |