ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਨੂੰ ਲੁੱਟ ਰਹੀ ਹੈ ਅਤੇ ਖਜ਼ਾਨਾ ਪੂਰੀ ਤਰ੍ਹਾਂ ਖਾਲੀ ਹੈ | ਵਿਕਾਸ ਦੇ ਨਾਂਅ 'ਤੇ ਉਹ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਉਮੀਦਵਾਰ ਕਰਨ ਬੁਰਜ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਹ ਸ਼ਬਦ ਕਹੇ | ਉਨ੍ਹਾਂ ਕਿਹਾ ਕਿ ਤਰਨ ਤਾਰਨ ਉਪ ਚੋਣ ਵਿਚ ਲੋਕ ਅਕਾਲੀ ਦਲ, 'ਆਪ' ਨੂੰ ਦੱਸਣਗੇ ਕਿ ਉਹ ਨਸ਼ਿਆਂ, ਗੁੰਡਾਗਰਦੀ ਅਤੇ ਗੈਂਗਸਟਰਵਾਦ ਤੋਂ ਨਾਰਾਜ਼ ਹਨ, ਜੋ ਉਨ੍ਹਾਂ ਨੇ ਪ੍ਰਚਾਰਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ | ਮੈਂ ਵਾਅਦਾ ਕਰਦਾ ਹਾਂ ਕਿ ਜੇਕਰ ਮੈਨੂੰ ਇਸ ਚੋਣ ਵਿਚ ਭਾਰੀ ਜਿੱਤ ਨਾਲ ਸੱਤਾ ਵਿਚ ਲਿਆਂਦਾ ਜਾਂਦਾ ਹੈ ਤਾਂ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹੇਗੀ | ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਇ 'ਆਪ' ਸਰਕਾਰ ਲੋਕਾਂ ਨੂੰ ਹੋਰ ਝੂਠੇ ਵਾਅਦਿਆਂ ਨਾਲ ਮੂਰਖ ਬਣਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ |