ਮੀਆਂਵਿੰਡ, 31 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਭਾਰੀ ਬਹੁਮਤ ਨਾਲ ਜਿੱਤਣਗੇ, ਕਿਉਂਕਿ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਆਪ ਮੁਹਾਰੇ ਚੋਣ ਪ੍ਰਚਾਰ ਕਰ ਰਹੇ ਹਨ | ਲੋਕ ਸਮਝ ਚੁੱਕੇ ਹਨ ਕਿ ਜੇਕਰ ਸਾਫ਼ ਸੁਥਰਾ ਮਾਹੌਲ ਅਤੇ ਨਸ਼ਿਆਂ ਦੇ ਵਗ ਰਹੇ ਦਰਿਆ ਨੂੰ ਠੱਲ੍ਹ ਪਾਉਣੀ ਹੈ ਤਾਂ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਹੁੰਗਾਰਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਜ਼ਿਮਨੀ ਚੋਣ ਪਾਰਟੀ ਲਈ ਸ਼ੁਭ ਸੰਕੇਤ ਹੈ ਕਿਉਂਕਿ ਲੋਕ 11 ਨਵੰਬਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹਣ ਜਾ ਰਹੇ ਹਨ |